ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਆਗੂਆਂ ਤੇ ਵਰਕਰਾਂ ਨੇ ਕੀਤਾ ਰੋਸ ਮੁਜ਼ਾਹਰਾ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਆਗੂਆਂ ਅਤੇ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Sun, 23 Aug 2026 05:21 PM (IST)
Updated Date: Mon, 24 Aug 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਰੋਸ ਮੁਜ਼ਾਹਰਾ ਕੀਤਾ। ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਦੀ ਅਗਵਾਈ ਵਿਚ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ। ਸਲਿਲ ਕਪੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਰਿਸ਼ਵਤ ਮੰਗਣ ਦਾ ਦੋਸ਼ ਲਾਇਆ ਗਿਆ ਹੈ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਕ ਸੇਵਾਮੁਕਤ ਜੱਜ ਦੇ ਬਿਆਨ ਦੇ ਆਧਾਰ ਤੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ, ਪੰਜਾਬ ਸਰਕਾਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਸੂਬੇ ਵਿਚ ਮਾਮਲਾ ਭੱਖ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਸ਼ਹਿਰੀ ਦੇ ਆਗੂਆਂ ਅਤੇ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਹੈ। ਵਰਕਰਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ, ਪੁਤਲਾ ਸਾੜਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਨਿਰਪੱਖ ਜਾਂਚ ਅਤੇ ਨੈਤਿਕ ਜਵਾਬਦੇਹੀ ਦੀ ਮੰਗ ਕੀਤੀ। ਭਾਜਪਾ ਪੰਜਾਬ ਸੂਬਾ ਜਨਰਲ ਸਕੱਤਰ ਸੂਰਜ ਭਾਰਦਵਾਜ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਸਲਿਲ ਕਪੂਰ ਨੇ ਕਿਹਾ ਕਿ ਇੱਕ ਸੇਵਾਮੁਕਤ ਜੱਜ ਨੇ ਜਨਤਕ ਤੌਰ ਤੇ ਦੋਸ਼ ਲਗਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਪੀੜਤਾ ਨੂੰ ਇਨਸਾਫ ਦਿਵਾਉਂਣ ਦੀ ਬਜਾਏ ਬਲਾਤਕਾਰ ਮਾਮਲੇ ਦੀ ਜਾਂਚ ਨੂੰ ਕਮਜ਼ੋਰ ਕਰਨ ਅਤੇ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਮੰਗ ਕੀਤੀ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਸ ਸ਼ਿਕਾਇਤ ਦਾ ਨੋਟਿਸ ਲਿਆ ਹੈ ਅਤੇ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋ ਹਫ਼ਤਿਆਂ ਦੇ ਅੰਦਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਲਿਲ ਕਪੂਰ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਤੇ ਸਾਡੀ ਨਿਆਂਪਾਲਿਕਾ ਦੇ ਅਨੁਸਾਰ ਕਿਸੇ ਵੀ ਪੀੜਤ ਨੂੰ ਇਨਸਾਫ਼ ਦਾ ਪੂਰਾ ਅਧਿਕਾਰ ਹੈ ਅਤੇ ਅਜਿਹੀ ਦਖਲਅੰਦਾਜ਼ੀ ਪੀੜਤ ਦੇ ਸਨਮਾਨ, ਸੁਰੱਖਿਆ, ਨਿਰਪੱਖ ਜਾਂਚ ਅਤੇ ਇਨਸਾਫ਼ ਤੱਕ ਪਹੁੰਚ ਦੇ ਅਧਿਕਾਰ ਨੂੰ ਪ੍ਰਭਾਵਿਤ ਕਰਦੀ ਹੈ। ਦੋਸ਼ਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ, ਸਬੂਤਾਂ ਦੀ ਸੰਭਾਲ ਹੋਣੀ ਚਾਹੀਦੀ ਹੈ, ਅਤੇ ਜਾਂਚ ਨੂੰ ਕਮਜ਼ੋਰ ਕਰਨ ਜਾਂ ਪ੍ਰਭਾਵਿਤ ਕਰਨ ਦੀ ਕਿਸੇ ਵੀ ਕੋਸ਼ਿਸ਼ ਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਸਲਿਲ ਕਪੂਰ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਪੀੜਤ ਪਰਿਵਾਰ, ਜਨਤਾ ਅਤੇ ਮੀਡੀਆ ਦੇ ਸਾਹਮਣੇ ਆਉਂਣ ਅਤੇ ਇਸ ਪੂਰੀ ਘਟਨਾ ਲਈ ਸਪੱਸ਼ਟੀਕਰਨ ਦੇਣ। ਸਲਿਲ ਕਪੂਰ ਨੇ ਕਿਹਾ ਕਿ ਭਗਵੰਤ ਮਾਨ ਨੂੰ ਇਸ ਘਟਨਾ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਤੇ ਮੁੱਖ ਮੰਤਰੀ ਭਗਵੰਤ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਇਸ ਮੌਕੇ ਰਾਕੇਸ਼ ਗਿੱਲ, ਡਾ. ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਮੀਨੂੰ ਸਹਿਗਲ, ਮੋਹਿਤ ਮਹਾਜਨ, ਸਰਬਜੀਤ ਸਿੰਘ ਸ਼ੰਟੀ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰਤੀਕ ਕਪੂਰ, ਬਲਵਿੰਦਰ ਕੁਮਾਰ ਬੱਬਾ, ਗੌਤਮ ਅਰੋੜਾ, ਬਲਵਿੰਦਰ ਕੌਰ, ਏਕਤਾ ਵੋਹਰਾ, ਅਲਕਾ ਮਨਚੰਦ ਸ਼ਰਮਾ, ਮਨਜੀਤ ਕੌਰ, ਮਨਿੰਦਰ ਸਿੰਘ ਠੇਕੇਦਾਰ, ਸਤਪਾਲ ਡੋਗਰਾ, ਕੌਂਸਲਰ ਗੌਰਵ ਗਿੱਲ, ਕੌਂਸਲਰ ਸ਼ਰੂਤੀ ਵਿਜ, ਕਵਲਜੀਤ ਸਿੰਘ ਸੰਨੀ, ਕੌਂਸਲਰ ਅਮਨ ਐਰੀ, ਰਾਜੇਸ਼ ਮਹਿਤਾ, ਕਰਨ ਕਪਿਲਾ, ਤਰੁਣ ਅਰੋੜਾ, ਨੂਰੀਨ ਮਹਾਜਨ, ਅਮਿਤ ਅਬਰੋਲ, ਸੁਖਦੇਵ ਸਿੰਘ ਹਨੇਰੀਅਨ, ਨੂਰੀਨ ਮਹਾਜਨ, ਕਰਮਬੀਰ ਸਿੰਘ ਵਰਿੰਦਰ ਸਿੰਘ, ਬਲਬੀਰ ਸਿੰਘ, ਬਲਬੀਰ ਸਿੰਘ, ਬਲਜੀਤ ਸਿੰਘ ਆਦਿ ਮੌਜੂਦ ਸਨ।