'ਆਪ' ਨੇ ਅੰਮ੍ਰਿਤਸਰ ਤੋਂ 2 ਸੂਬਾਈ ਬੁਲਾਰੇ ਅਤੇ 3 ਟੀਵੀ ਪੈਨਲਿਸਟ ਕੀਤੇ ਨਿਯੁਕਤ 'ਆਪ' ਨੇ ਅੰਮ੍ਰਿਤਸਰ ਤੋਂ 2 ਸੂਬਾਈ ਬੁਲਾਰੇ ਅਤੇ 3 ਟੀਵੀ ਪੈਨਲਿਸਟ ਕੀਤੇ ਨਿਯੁਕਤ
Publish Date: Sun, 23 Aug 2026 06:46 PM (IST)
Updated Date: Mon, 24 Aug 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਪ੍ਰਾਪਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਨਤਾ ਤੱਕ ਪਹੁੰਚਾਉਣ ਲਈ ਪੰਜਾਬ ਰਾਜ ਲਈ 23 ਸੂਬਾਈ ਬੁਲਾਰੇ ਅਤੇ 29 ਟੀਵੀ ਪੈਨਲਿਸਟ ਨਿਯੁਕਤ ਕੀਤੇ ਹਨ। ਇਸ ਸੂਚੀ ਵਿਚ ਅੰਮ੍ਰਿਤਸਰ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਐਡਵੋਕੇਟ ਸ਼ਸ਼ੀਵੀਰ ਸ਼ਰਮਾ ਸ਼ਾਮਲ ਹਨ। ਸਤਨਾਮ ਸਿੰਘ ਮਠਾੜੂ, ਵਰੁਣ ਰਾਣਾ ਅਤੇ ਅਰਵਿੰਦਰ ਸਿੰਘ ਭੱਟੀ ਨੂੰ ਟੀਵੀ ਪੈਨਲਿਸਟ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਨਿਯੁਕਤੀਆਂ ਨੇ ਅੰਮ੍ਰਿਤਸਰ ਵਿਚ ਪਾਰਟੀ ਟੀਮ ਵਿਚ ਨਵਾਂ ਉਤਸ਼ਾਹ ਭਰ ਦਿੱਤਾ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਨਵ-ਨਿਯੁਕਤ ਸੂਬਾਈ ਬੁਲਾਰੇ ਅਤੇ ਟੀਵੀ ਪੈਨਲਿਸਟ ਪਾਰਟੀ ਦੀ ਵਿਚਾਰਧਾਰਾ, ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਨੂੰ ਮੀਡੀਆ ਰਾਹੀਂ ਮਜ਼ਬੂਤੀ ਨਾਲ ਪੇਸ਼ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ। ਨਵੀਆਂ ਨਿਯੁਕਤੀਆਂ ਨੂੰ ਅੰਮ੍ਰਿਤਸਰ ਵਿਚ ਪਾਰਟੀ ਦੀ ਮੀਡੀਆ ਟੀਮ ਲਈ ਇਕ ਮਹੱਤਵਪੂਰਨ ਜ਼ਿੰਮੇਵਾਰੀ ਵਜੋਂ ਵੀ ਦੇਖਿਆ ਜਾ ਰਿਹਾ ਹੈ। ਬੁਲਾਰੇ ਅਤੇ ਟੀਵੀ ਪੈਨਲਿਸਟ ਤੱਥਾਂ ਅਤੇ ਤਰਕ ਦੇ ਆਧਾਰ ਤੇ ਮੀਡੀਆ ਅਤੇ ਜਨਤਾ ਸਾਹਮਣੇ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕਰਨਗੇ ਅਤੇ ਪੰਜਾਬ ਨਾਲ ਸਬੰਧਤ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਂਣਗੇ। ਨਵ-ਨਿਯੁਕਤ ਅਹੁਦੇਦਾਰਾਂ ਨੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਉਂਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤ, ਪੰਜਾਬ, ਪੰਜਾਬੀਆਂ ਅਤੇ ਆਮ ਆਦਮੀ ਪਾਰਟੀ ਦੀ ਤਰੱਕੀ ਲਈ ਕੰਮ ਕਰਦੇ ਰਹਿਣਗੇ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹਰ ਪਲੇਟਫਾਰਮ ਤੇ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਂਣਗੇ।