ਰਾਸ਼ਟਰੀ ਉਪ-ਪ੍ਰਧਾਨ ਲਾਲ ਸਿੰਘ ਆਰਿਆ ਨਾਲ ਕੀਤੀ ਮੁਲਾਕਾਤ ਭਾਜਪਾ ਨੇਤਾ ਮਨਜਿੰਦਰ ਸਿੰਘ ਪਾਲੀ ਨੇ ਰਾਸ਼ਟਰੀ ਉਪ-ਪ੍ਰਧਾਨ ਲਾਲ ਸਿੰਘ ਆਰਿਆ ਨਾਲ ਕੀਤੀ ਮੁਲਾਕਾਤ
Publish Date: Sun, 23 Aug 2026 06:56 PM (IST)
Updated Date: Mon, 24 Aug 2026 04:04 AM (IST)
ਲਾਲ ਸਿੰਘ ਆਰਿਆ ਨੂੰ ਰਾਸ਼ਟਰੀ ਜ਼ਿੰਮੇਵਾਰੀ ਮਿਲਣ ਨਾਲ ਖੁਸ਼ੀ ਦੀ ਲਹਿਰ : ਪਾਲੀ ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਰਤੀ ਜਨਤਾ ਪਾਰਟੀ ਦੇ ਸਾਬਕਾ ਮੰਤਰੀ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰਿਆ ਨੂੰ ਭਾਜਪਾ ਦਾ ਰਾਸ਼ਟਰੀ ਉਪ-ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਭਾਜਪਾ ਨੇਤਾ ਮਨਜਿੰਦਰ ਸਿੰਘ ਪਾਲੀ ਨੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ ਅਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ। ਪਾਲੀ ਨੇ ਕਿਹਾ ਕਿ ਲਾਲ ਸਿੰਘ ਆਰਿਆ ਨੂੰ ਭਾਜਪਾ ਵੱਲੋਂ ਇੰਨੀ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਪੂਰੇ ਭਾਰਤ ਦੇ ਅਨੁਸੂਚਿਤ ਜਾਤੀ ਸਮਾਜ ਵਿਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੇ ਲੰਬੇ ਰਾਜਨੀਤਿਕ ਤਜਰਬੇ, ਸੰਘਰਸ਼ਸ਼ੀਲ ਲੀਡਰਸ਼ਿਪ ਅਤੇ ਸੰਗਠਨ ਪ੍ਰਤੀ ਸਮਰਪਣ ਨਾਲ ਦੇਸ਼ ਭਰ ਵਿੱਚ ਐੱਸਸੀ ਸਮਾਜ ਨੂੰ ਨਵੀਂ ਮਜ਼ਬੂਤੀ ਤੇ ਰਾਜਨੀਤਿਕ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਲਾਲ ਸਿੰਘ ਆਰਿਆ ਦਾ ਰਾਸ਼ਟਰੀ ਉਪ-ਪ੍ਰਧਾਨ ਬਣਨਾ ਕੇਵਲ ਭਾਜਪਾ ਵਰਕਰਾਂ ਲਈ ਹੀ ਨਹੀਂ, ਸਗੋਂ ਪੂਰੇ ਐਸ.ਸੀ. ਭਾਈਚਾਰੇ ਲਈ ਸਨਮਾਨ ਦੀ ਗੱਲ ਹੈ। ਪਾਲੀ ਨੇ ਕਿਹਾ ਕਿ ਪੰਜਾਬ ਦਾ ਐਸ.ਸੀ. ਭਾਈਚਾਰਾ ਭਾਜਪਾ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਐਸ.ਸੀ. ਸਮਾਜ ਦੀ ਇਕਜੁੱਟਤਾ, ਭਾਜਪਾ ਵਰਕਰਾਂ ਦੀ ਮਿਹਨਤ ਅਤੇ ਸੀਨੀਅਰ ਲੀਡਰਸ਼ਿਪ ਦੇ ਮਾਰਗਦਰਸ਼ਨ ਨਾਲ ਪੰਜਾਬ ਵਿੱਚ ਭਾਜਪਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸੰਗਠਨ ਨਵੀਆਂ ਉੱਚਾਈਆਂ ਪ੍ਰਾਪਤ ਕਰੇਗਾ।