ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਹੋਣ ਜਾ ਕਾਨਫਰੰਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਸਾਬਕਾ ਵਿਧਾਇਕ ਮੰਨਾ ਦੀ ਅਗਵਾਈ ਹੇਠ ਹੋਣ ਜਾ ਕਾਨਫਰੰਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Publish Date: Sun, 23 Aug 2026 07:48 PM (IST)
Updated Date: Mon, 24 Aug 2026 04:06 AM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਬਾਬਾ ਬਕਾਲਾ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਪ੍ਰਧਾਨ ਬਿਕਰਮ ਸਿੰਘ ਚੀਮਾ ਜਿੱਥੇ ਸਜਾਏ ਜਾ ਰਹੇ ਪੰਡਾਲ ਦਾ ਜਾਇਜ਼ਾ ਲਿਆ ਉੱਥੇ ਦਾਅਵਾ ਕੀਤਾ ਕਿ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ ਪਹਿਲੀ ਵਾਰ ਵਿਸ਼ਾਲ ਕਾਨਫਰੰਸ ਕਰਾਉਣ ਜਾ ਰਹੀ ਹੈ। ਜਿਸ ਵਿੱਚ ਕੇਂਦਰੀ ਮੰਤਰੀ ਸਮੇਤ ਪੰਜਾਬ ਦੇ ਪ੍ਰਮੁੱਖ ਆਗੂ ਪੁੱਜ ਰਹੇ ਹਨ ਉਹਨਾਂ ਸਮੂਹ ਵਰਕਰਾਂ ਨੂੰ ਕਾਨਫਰਸ ਚ ਵੱਧ ਚੜ ਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਚ ਭਾਜਪਾ ਸਾਰੀਆਂ 117 ਸੀਟਾਂ ਤੇ ਉਮੀਦਵਾਰ ਖੜੇ ਕਰੇਗੀ ਤੇ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ। ਇਸ ਮੌਕੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਜੇਬੀਰਪਾਲ ਸਿੰਘ ਰੰਧਾਵਾ, ਸੂਰਜ ਭਾਰਤਵਾਜ਼, ਕਵਰਬੀਰ ਸਿੰਘ ਮੰਜ਼ਰ ਜ਼ਿਲਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ, ਚੇਅਰਮੈਨ ਰਣਜੀਤ ਸਿੰਘ ਮੀਆਵਿੰਡ, ਜ਼ਿਲ੍ਹਾ ਜਨਰਲ ਸੈਕਟਰੀ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਜਿੰਦਰ ਸਿੰਘ ਬੌਬੀ ਬੋਦੇਵਾਲ, ਹਰਪ੍ਰੀਤ ਸਿੰਘ ਹੈਪੀ ਖੱਖ, ਸਾਬਕਾ ਸਰਪੰਚ ਅਵਤਾਰ ਸਿੰਘ ਵਜੀਰ ਭੁੱਲਰ, ਸਰਕਲ ਪ੍ਰਧਾਨ ਰਜੇਸ਼ ਦਨਿਆਲ, ਸਰਕਲ ਪ੍ਰਧਾਨ ਲਾਟ ਸ਼ਾਹ ਚਾਂਦ ਡੇਅਰੀ ਵਾਲੇ, ਮਨਦੀਪ ਸਿੰਘ ਬਾਬਾ ਬਕਾਲਾ ਸਾਹਿਬ, ਪ੍ਰਦੀਪ ਰਮਪਾਲ, ਬਿਕਰਮ ਨਿਰੰਜਨਪੁਰ, ਰਵੀ ਟਪਿਆਲਾ, ਪਿੰਦਰ ਦੋਲੋ ਨੰਗਲ ਗਾਂਧੀ ਭਿੰਡਰ, ਅਮਰੀਕ ਸਿੰਘ ਆਦਿ ਹਾਜ਼ਰ ਸਨ।