ਐਡਵੋਕੇਟ ਧਾਮੀ ਨੂੰ ਪ੍ਰਧਾਨ ਬਣਨ ’ਤੇ ਸੀਕੇਡੀ ਨੇ ਦਿੱਤੀ ਵਧਾਈ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ 'ਤੇ ਪ੍ਰਿੰਸ ਸੀਕੇਡੀ ਨੇ ਦਿੱਤੀ ਵਧਾਈ
Publish Date: Sun, 22 Nov 2026 05:05 PM (IST)
Updated Date: Sun, 22 Nov 2026 05:07 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੀਫ ਖ਼ਾਲਸਾ ਦੀਵਾਨ ਦੇ ਵਧੀਕ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਵਾਧਾਈ ਦਿੱਤੀ ਹੈ। ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸਿੱਖ ਸੰਸਥਾ ਦੇ ਪ੍ਰਬੰਧਾਂ, ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰਮਤਿ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਂਣ ਲਈ ਐਡਵੋਕੇਟ ਧਾਮੀ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਪਿਛਲੇ ਕਾਰਜਕਾਲ ਦੌਰਾਨ ਗੁਰਧਾਮਾਂ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਂਣ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਇਤਿਹਾਸਕ ਸ਼ਤਾਬਦੀਆਂ ਤੇ ਧਾਰਮਿਕ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਐਡਵੋਕੇਟ ਧਾਮੀ ਦੀ ਅਹਿਮ ਭੂਮਿਕਾ ਰਹੀ ਹੈ। ਇਸ ਮੌਕੇ ਉਨ੍ਹਾਂ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਦੀਆਂ ਸੇਵਾਵਾਂ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਅਮੀਰ ਵਿਰਾਸਤ ਨੂੰ ਅੱਗੇ ਲੈ ਕੇ ਜਾਣਾ ਨੌਜੁਵਾਨ ਪੀੜ੍ਹੀ ਦੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਝੱਬਰ ਸਮੁੱਚੀ ਟੀਮ ਨਾਲ ਮਿਲ ਕੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਰਾਮ ਸਿੰਘ ਬੰਬੇ ਵੀ ਮੌਜੂਦ ਸਨ।