ਸਵ.ਢੋਟ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਕੀਤੀਆਂ ਭੇਟ ਰਵੇਲ ਸਿੰਘ ਢੋਟ ਦੇ ਨਮਿਤ ਹੋਈ ਅੰਤਿਮ ਅਰਦਾਸ ਸਮੇਂ ਪਹੁੰਚੀਆਂ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ
Publish Date: Sun, 22 Nov 2026 05:34 PM (IST)
Updated Date: Sun, 22 Nov 2026 05:37 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ: ਅੰਮ੍ਰਿਤਸਰ : ਸਥਾਨਕ ਗੁਰਦੁਆਰਾ ਡਿਫੈਂਸ ਇੰਕਲੇਵ ਵਿਖੇ ਰਵੇਲ ਸਿੰਘ ਢੋਟ ਦੇ ਨਮਿਤ ਅੰਤਿਮ ਅਰਦਾਸ ਹੋਈ। ਅੰਤਿਮ ਅਰਦਾਸ ਸਮਾਗਮ ਵਿਚ ਵੱਖ-ਵੱਖ ਧਾਰਮਿਕ ਤੇ ਸਿਆਸੀ ਸਖਸ਼ੀਅਤਾਂ ਨੇ ਵਿਛੜੀ ਹੋਈ ਰੂਹ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਦਿੱਤੀ। ਇਸ ਮੌਕੇ ਪਹੁੰਚੀਆਂ ਸਖਸ਼ੀਅਤਾਂ ਨੇ ਰਵੇਲ ਸਿੰਘ ਢੋਟ ਦੀ ਬੇਟੀ ਹਰਜੀਤ ਕੌਰ ਤੇ ਜਵਾਈ ਮਨਿੰਦਰ ਸਿੰਘ ਮੋਗਾ, ਬੇਟੀ ਹਰਜਿੰਦਰ ਕੌਰ ਤੇ ਜਵਾਈ ਵਿਕਰਮ ਸਿੰਘ ਜੰਜੂਆ ਤੋਂ ਇਲਾਵਾ ਭਤੀਜੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੇ ਕੁਲਵਿੰਦਰ ਸਿੰਘ ਢੋਟ ਸਮੇਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਰਦਾਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਗੰਜ ਦੇ ਮੈਨੇਜਰ ਜਤਿੰਦਰ ਪਾਲ ਸਿੰਘ, ਸਾਬਕਾ ਕੈਬਨਟ ਮੰਤਰੀ ਅਨਿਲ ਜੋਸ਼ੀ, ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ, ਡਾ. ਰਾਜ ਕੁਮਾਰ ਵੇਰਕਾ, ਆਮ ਆਦਮੀ ਪਾਰਟੀ ਦੇ ਲੋਕ ਸਭਾ ਅੰਮ੍ਰਿਤਸਰ ਦੇ ਇੰਚਾਰਜ ਜਰਨੈਲ ਸਿੰਘ ਢੋਟ, ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਚੀਫ ਖਾਲਸਾ ਦੀਵਾਨ ਦੇ ਸੁਖਜਿੰਦਰ ਸਿੰਘ ਪ੍ਰਿੰਸ, ਰਮੇਸ਼ ਯਾਦਵ, ਬੀਜੇਪੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਆਦਿ ਨੇ ਅਰਦਾਸ ਸਮਾਗਮ ਵਿਚ ਸ਼ਮੀਲੀਅਤ ਕੀਤੀ।