ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬਠ ’ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Publish Date: Mon, 23 Nov 2026 06:45 PM (IST)
Updated Date: Mon, 23 Nov 2026 06:49 PM (IST)
ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅµਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ, ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਾਲ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਯੁਵਰਾਜ ਸਿੰਘ, ਜਸਬੀਰ ਸਿੰਘ, ਗੁਰਵਿੰਦਰ ਸਿੰਘ ਭੋਮਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।