- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਇਆ ਅਲੌਕਿਕ ਨਗਰ ਕੀਰਤਨ

ਫੋਟੋ: 36-37
ਕੈਪਸ਼ਨ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਭਾਏਮਾਨ ਕਰਨ ਲਈ ਸੇਵਾ ਨਿਭਾਉਂਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ।
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸਜਾਏ ਅਲੌਕਿਕ ਨਗਰ ਕੀਰਤਨ ਵਿਚ ਹਾਜ਼ਰੀ ਭਰਦੀ ਸੰਗਤ।
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ
ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪਾਲਕੀ ਸਾਹਿਬ ’ਚ ਸੁਭਾਏਮਾਨ ਕੀਤੇ। ਉਨ੍ਹਾਂ ਸੰਗਤ ’ਚ ਪੈਦਲ ਚੱਲ ਕੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੇ ਛੇਵੀਂ, ਗੁਰਦੁਆਰਾ ਮਾਲ ਜੀ ਸਾਹਿਬ, ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਗਤ ਨਾਲ ਨਤਮਸਤਕ ਹੋਏ। ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਪੂਰਨ ਹੋਇਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਪੁੱਜੇ ਪੰਜ ਪਿਆਰਿਆਂ ਨੇ ਵੀ ਨਗਰ ਕੀਰਤਨ ’ਚ ਸੇਵਾ ਨਿਭਾਈ। ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਦਇਆ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਲੱਖਾਂ ਦੀ ਗਿਣਤੀ ’ਚ ਸੰਗਤ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਈ।