ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸਗਤ ਨਤਮਸਤਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
Publish Date: Tue, 24 Nov 2026 06:34 PM (IST)
Updated Date: Wed, 25 Nov 2026 04:08 AM (IST)
ਫੋਟੋ: 43 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ, ਜਿਸ ਦੇ ਸੰਗਤ ਨੇ ਦਰਸ਼ਨ ਕੀਤੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਕੀਤੀ ਗਈ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਤੇ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ। ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਗਿਆਨੀ ਰਾਜਦੀਪ ਸਿੰਘ, ਗਿਆਨੀ ਬਲਜੀਤ ਸਿੰਘ, ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਜਨਰਲ ਮੈਨੇਜਰ ਮੇਜਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਗੁਰਿੰਦਰ ਸਿੰਘ ਦੇਵੀਦਾਸ ਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤ ਹਾਜ਼ਰ ਸੀ।