ਨਵਦੀਪ ਸਹੋਤਾ, ਛੇਹਰਟਾ : ਸਿਹਤ ਸੰਭਾਲ ਪ੍ਰਣਾਲੀ ਵਿਚ ਮਹੱਤਵਪੂਰਨ ਸੁਧਾਰ ਕਰਨ ਅਤੇ ਸੂਬੇ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਦੇ ਇਕ ਹੋਰ ਵੱਡੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੁਤੰਤਰਤਾ ਦਿਵਸ ਮੌਕੇ 'ਮੁਹੱਲਾ ਕਲੀਨਿਕ' ਕਾਰਜਸ਼ੀਲ ਕਰੇਗੀ। ਇਸੇ ਸਿਲਸਿਲੇ ਤਹਿਤ ਅੰਮਿ੍ਤਸਰ ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਅਤੇ ਸਿਵਲ ਸਰਜਨ ਡਾ. ਚਰਨਜੀਤ ਸਿੰਘ, ਜਸਪ੍ਰਰੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸੁਤੰਤਰਤਾ ਦਿਵਸ ਮੌਕੇ ਸ਼ੁਰੂ ਹੋਣ ਜਾ ਰਹੇ ਹਲਕਾ ਪੱਛਮੀ ਦੇ ਇਲਾਕਾ ਕਬੀਰ ਪਾਰਕ ਤੇ ਸੇਵਾ ਨਗਰ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਡਾਕਟਰ ਸੰਧੂ ਨੇ ਕਿਹਾ ਕਿ ਇਸ ਨਾਲ ਸਿਹਤ ਸੇਵਾਵਾਂ ਦੀ ਹਰੇਕ ਵਰਗ ਤੱਕ ਪਹੁੰਚ, ਖਰਚਿਆਂ ਨੂੰ ਘਟਾਉਣ, ਰੋਗਾਂ ਦੀ ਪਛਾਣ ਵਿਚ ਸੁਧਾਰ ਕਰਨ ਅਤੇ ਕਮਜ਼ੋਰ ਤੇ ਘੱਟ ਗਿਣਤੀ ਵਰਗਾਂ ਲਈ ਰੈਫਰਲ ਿਲੰਕੇਜ ਨੂੰ ਮਜ਼ਬੂਤ ਕਰਨ ਵਿਚ ਸਹਾਇਤਾ ਮਿਲੇਗੀ। ਇਸ ਮੌਕੇ ਪੀਏ ਅਮਰਜੀਤ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ, ਬਲਾਕ ਇੰਚਾਰਜ ਮੁਖਵਿੰਦਰ ਸਿੰਘ ਵਿਰਦੀ, ਹੈਲਥ ਵਿਭਾਗ ਦੇ ਚੇਅਰਪਰਸਨ ਹਰਪ੍ਰਰੀਤ ਸਿੰਘ ਬੇਦੀ, ਜਸਪਾਲ ਸਿੰਘ ਪੁਤਲੀਘਰ, ਡਿਸਟਿ੍ਕਟ ਯੂਥ ਇੰਚਾਰਜ ਵਰੁਣ ਰਾਣਾ, ਵਾਰਡ ਇੰਚਾਰਜ 81 ਤੋਂ ਅਰਵਿੰਦਰ ਸਿੰਘ ਵਿਰਦੀ,ਹਰਪਾਲ ਸਿੰਘ, ਰਾਹੁਲ ਭਨੋਟ ਆਦਿ ਮੌਜੂਦ ਸਨ।