ਕਾਂਗਰਸ ਵੱਲੋਂ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ
ਰਾਜਾਸਾਂਸੀ ਦੇ ਵਿਧਾਇਕ ਸਰਕਾਰੀਆ ਦੇ ਸੱਦੇ ‘ਤੇ ਕਾਂਗਰਸ ਵੱਲੋਂ ਭੰਡਾਰੀ ਪੁਲ 'ਤੇ ਕੀਤਾ ਰੋਸ ਪ੍ਰਦਰਸ਼ਨ
Publish Date: Mon, 27 Apr 2026 08:03 PM (IST)
Updated Date: Tue, 28 Apr 2026 04:13 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਸੱਦੇ ‘ਤੇ ਕਾਂਗਰਸ ਵੱਲੋਂ ਭੰਡਾਰੀ ਪੁਲ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੈਂਕੜੇ ਵਰਕਰਾਂ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਭੰਡਾਰੀ ਪੁਲ ਤੇ ਪਹੁੰਚੇ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ। ਜਿਸ ਦੌਰਾਨ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਡਾ. ਰਾਜਕੁਮਾਰ ਵੇਰਕਾ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਰੋਸ ਪ੍ਰਦਰਸ਼ਨ ਤੇ ਧਰਨੇ ਦੌਰਾਨ ਭੰਡਾਰੀ ਪੁਲ ਤੇ ਆਵਾਜਾਈ ਪ੍ਰਭਾਵਿਤ ਹੋਈ। ਚੱਲ ਰਹੇ ਧਰਨੇ ਕਾਰਨ ਸ਼ਹਿਰ ਵਾਸੀਆਂ ਨੂੰ ਪੁਲਿਸ ਵੱਲੋਂ ਦੂਸਰੇ ਰਸਤੇ ਤੋਂ ਜਾਣ ਲਈ ਮਜਬੂਰ ਕੀਤਾ ਗਿਆ। ਜਿਸ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।