‘ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਭੱਤੇ ਬਹਾਲੀ ਮੋਰਚਾ’ ਵੱਲੋਂ ਭਰਵੀਂ ਕਨਵੈਨਸ਼ਨ
17 ਮਈ ਨੂੰ ਮੋਹਾਲੀ ਵਿਖ਼ੇ ਮੁੱਖ ਮੰਤਰੀ ਨਿਵਾਸ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ’ਚ ਹੋਵੇਗੀ ਵੱਡੀ ਸ਼ਮੂਲੀਅਤ
Publish Date: Tue, 05 May 2026 07:24 PM (IST)
Updated Date: Wed, 06 May 2026 04:14 AM (IST)

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਰੋਕੇ ਭੱਤੇ ਬਹਾਲ ਕਰਵਾਉਣ ਲਈ ਸਾਂਝ ਆਧਾਰਿਤ ਤਿੱਖੇ ਸੰਘਰਸ਼ ਇੱਕੋ-ਇਕ ਰਾਹ : ਡੀਟੀਐੱਫ ਅਮਨਦੀਪ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ‘ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ’ ਵੱਲੋਂ ਆਪਣੀਆਂ ਚਿਰ ਲੰਬਿਤ ਵਿੱਤੀ ਮੰਗਾਂ ਜਿਵੇਂ 17.7.2020 ਨੂੰ ਜਾਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਬਹਾਲ ਕਰਵਾਉਣਾ, 1.1.2004 ਨੂੰ ਅਤੇ ਬਾਅਦ ਭਰਤੀ ਮੁਲਾਜ਼ਮਾਂ ਲਈ 1972 ਅਧਾਰਿਤ ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਅਤੇ ਤਰਕਸ਼ੀਲਤਾ ਅਧਾਰਿਤ 37 ਕਿਸਮ ਦੇ ਭੱਤੇ ਸੁਧਾਈ ਕਰਵਾਉਣਾ ਨੂੰ ਲੈ ਕੇ ਡੀਟੀਐੱਫ਼ ਦੇ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਯੋਗ ਅਗੁਵਾਈ ਹੇਠ ਵਿਰਸਾ ਵਿਹਾਰ ਅੰਮ੍ਰਿਤਸਰ ਵਿਖ਼ੇ ਵੱਡੀ ਗਿਣਤੀ ਵਿੱਚ ਲਾਮਬੰਦੀ ਕਨਵੈਨਸ਼ਨ ਕੀਤੀ ਗਈ ਅਤੇ ਇਸ ਉਪਰੰਤ ਰੋਸ ਮਾਰਚ ਕੀਤਾ ਗਿਆ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਮਾਝਾ ਜ਼ੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ, ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਤੋਂ ਪਰਮਿੰਦਰ ਸਿੰਘ ਮਾਹਲ, 6635 ਅਧਿਆਪਕ ਯੂਨੀਅਨ ਤੋਂ ਮਲਕੀਤ ਸਿੰਘ, 569 ਲੈਕਚਰਾਰ ਯੂਨੀਅਨ ਤੋਂ ਮਨਪ੍ਰੀਤ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਕਨਵੀਨਰ ਸੁਖਜਿੰਦਰ ਸਿੰਘ, ਕੰਵਲਜੀਤ ਕੌਰ ਆਦਿ ਨੇ ਕਿਹਾ ਕਿ ਨਵੇਂ ਕੇਂਦਰੀ ਸਕੇਲਾਂ ਅਧਾਰਿਤ 17-7-2020 ਦਾ ਨੋਟੀਫਿਕੇਸ਼ਨ ਮੁੱਢੋਂ ਰੱਦ ਕਰਵਾਕੇ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੇ 15 ਫ਼ੀਸਦੀ ਵਾਧੇ ਅਨੁਸਾਰ ਤਨਖਾਹਾਂ ਫਿਕਸ ਕਰਵਾਉਣ, 1 ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਪਰ ਲਾਗੂ ਕਾਰਪੋਰੇਟ ਪੱਖੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਕਰ ਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕਰਵਾਉਣ ਅਤੇ ਮੁਲਾਜ਼ਮਾਂ ਦੇ ਕੱਟੇ ਹੋਏ 37 ਕਿਸਮ ਦੇ ਭੱਤੇ ਸਮੇਤ ਪੇਂਡੂ ਇਲਾਕਾ ਭੱਤਾ, ਬਾਰਡਰ ਏਰੀਆ ਭੱਤਾ, ਏਸੀਪੀ ਸਕੀਮ ਦਾ ਲਾਭ ਅਤੇ ਬਕਾਇਆ 18 ਫ਼ੀਸਦੀ ਮਹਿੰਗਾਈ ਭੱਤਾ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ਾਂ ਨੂੰ ਜਰਬਾਂ ਦੇਣਾ ਅੱਜ ਵਿਰਸਾ ਵਿਹਾਰ ਅੰਮ੍ਰਿਤਸਰ ਵਿਖ਼ੇ ਮੋਰਚੇ ਵੱਲੋਂ ਕੀਤੀ ਇਸ ਮਹੱਤਵਪੂਰਨ ਕਨਵੈਨਸ਼ਨ ਦਾ ਮੁੱਖ ਕੇਂਦਰ ਬਿੰਦੂ ਹੈ। ਉਨ੍ਹਾਂ ਦੱਸਿਆ ਕਿ 17 ਮਈ 2026 ਨੂੰ ਮੋਹਾਲੀ ਵਿਖੇ ਸੂਬਾਈ ਰੈਲੀ ਕਰਕੇ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵੱਲ੍ਹ ਰੋਸ ਮਾਰਚ ਕੀਤਾ ਜਾਵੇਗਾ ਜਿਸ ਸਬੰਧੀ ਆਉਂਦੇ ਦਿਨਾਂ ਵਿਚ ਜਿਲ੍ਹੇ ਵਿਚ ਵੱਡੀ ਤਿਆਰੀ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ, ਮੁੱਖ ਬੁਲਾਰੇ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਦੀਪ ਸਿੰਘ ਟੋਡਰਪੁਰ ਨੇ ਮੁਲਾਜ਼ਮ ਮੰਗਾਂ ਦੀ ਸੂਬਾ ਸਰਕਾਰ ਵੱਲੋਂ ਪੂਰੀਆਂ ਨਾ ਕਰਨ ਪਿੱਛੇ ਵੈਸ਼ਵਿਕ ਨੀਤੀਆਂ ਨੂੰ ਜਿੰਮੇਵਾਰ ਠਹਿਰਾਇਆ। ਉਨ੍ਹਾਂ ਸਾਂਝ ਅਤੇ ਏਕਤਾ ਅਧਾਰਤ ਸਾਂਝੇ ਸੰਘਰਸ਼ਾਂ ਦੀ ਮਹੱਤਤਾ ਤੇ ਜ਼ੋਰ ਪਾਇਆ ਅਤੇ ਅੱਗਾਂਹ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਇਸ ਸਿਧਾਂਤ ਅਨੁਸਾਰ ਉਲੀਕਨ ਤੇ ਨੇਪਰੇ ਚਾੜਨ ਲਈ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀਟੀਐਫ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ ਸੁਖਰਾਜ ਸਿੰਘ ਸਰਕਾਰੀਆ, ਸਾਬਕਾ ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਵਿੱਤ ਸਕੱਤਰ ਡੀਟੀਐਫ ਹਰਜਾਪ ਸਿੰਘ ਬੱਲ, ਸੂਬਾ ਕਮੇਟੀ ਮੈਂਬਰ ਗੁਰਦੇਵ ਸਿੰਘ, ਜ਼ਿਲਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਨਰੇਸ਼ ਕੁਮਾਰ, ਸਹਾਇਕ ਪ੍ਰੈਸ ਸਕੱਤਰ ਕੁਲਦੀਪ ਸਿੰਘ ਵਰਨਾਲੀ, ਨਿਰਮਲ ਸਿੰਘ, ਕਰਨਵੀਰ ਸਿੰਘ, ਮਨਪ੍ਰੀਤ ਸਿੰਘ, ਵਿਪਨ ਰਿਖੀ, ਵਿਸ਼ਾਲ ਕਪੂਰ, ਪਰਮਿੰਦਰ ਸਿੰਘ ਰਾਜਾਸਾਂਸੀ, ਸ਼ਮਸ਼ੇਰ ਸਿੰਘ, ਨਵਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਦੀਪਕ ਕੁਮਾਰ, ਪ੍ਰਿਥੀਪਾਲ ਸਿੰਘ, ਵਿਸ਼ਾਲ ਚੋਹਾਨ, ਮਹਿਲ ਸਿੰਘ, ਵਿਕਾਸ ਚੋਹਾਨ, ਸਰਵਮੀਤ ਸਿੰਘ, ਜੁਝਾਰ ਸਿੰਘ, ਹੀਰਾ ਲਾਲ, ਸ਼ਤਰਪਾਲ ਸਿੰਘ ਆਦਿ ਆਗੂ ਹਾਜ਼ਰ ਸਨ।