ਸਟਾਫ ਰਿਪੋਰਟਰ, ਅੰਮ੍ਰਿਤਸਰ : ਆਉਂਦੀਆਂ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵੱਧ ਤੋ ਵੱਧ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਬੀਐੱਲਓ ਸਤਪਾਲ ਸਿੰਘ ਰਾਣਾ ਨੇ ਪਿੰਗਲਵਾੜਾ ਅੰਮ੍ਰਿਤਸਰ ਵਿਚ ਰਹਿੰਦੇ ਸੋਹਣਾ ਸਿੰਘ ਤੇ ਮੋਹਣਾ ਸਿੰਘ ਜਿਨ੍ਹਾਂ ਦੇ ਸਿਰ ਦੋ ਅਤੇ ਧੜ ਇਕ ਹੈ, ਦੀਆਂ ਦੋ ਵੋਟਾਂ ਵੋਟਰ ਸੂਚੀ ਵਿਚ ਪ੍ਰਕਾਸ਼ਤ ਹੋਣ ’ਤੇ ਬਣਾਈਆਂ ਹਨ।

ਇਸ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਹੈ ਕਿ ਵੋਟ ਬਣਾਉਣ ਲਈ ਰਸਮੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ। ਦੱਸਣਯੋਗ ਹੈ ਕਿ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ’ਤੇ ਇਹ ਮੁਹਿੰਮ ਚਲਾਈ ਗਈ ਹੈ। ਮੁਹਿੰਮ ਦਾ ਮਕਸਦ ਹੈ ਕਿ ਹਰ ਬਾਲਿਗ ਵਿਅਕਤੀ ਦਾ ਨਾਂ ਵੋਟਰ ਸੂਚੀ ਵਿਚ ਦਰਜ ਹੋ ਸਕੇ।