ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਬੀ ਵਿਪਨਪ੍ਰਰੀਤ ਕੌਰ ਨੇ ਸੋਨੇ ਦਾ ਛਤਰ ਚੜ੍ਹਾਇਆ ਹੈ। 60 ਤੋਲੇ ਸੋਨਾ ਦਾ ਇਹ ਛੱਤਰ ਤਕਰੀਬਨ 29 ਲੱਖ ਰੁਪਏ ਨਾਲ ਤਿਆਰ ਕੀਤਾ ਗਿਆ ਹੈ, ਜੋ ਸ਼ਰਧਾਲੂ ਬੀਬੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਗੁਰਿੰਦਰ ਸਿੰਘ ਮੱਥਰੇਵਾਲ ਨੂੰ ਭੇਟ ਕੀਤਾ।

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਵਿਪਨਪ੍ਰਰੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬੀਬੀ ਪਰਮਜੀਤ ਕੌਰ ਪਿੰਕੀ, ਮੈਨੇਜਰ ਜਸਪਾਲ ਸਿੰਘ ਆਦਿ ਮੌਜੂਦ ਸਨ।