- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਕਿ ਰੈਗਿੰਗ ਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਕਾਲਜ ਪ੍ਰਸ਼ਾਸਨ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦੇ ਦਿੱਤੀ। ਹੋਸਟਲ ਵਾਰਡਨ ਦੇ ਮੌਕੇ 'ਤੇ ਪਹੁੰਚਣ 'ਤੇ ਰੈਗਿੰਗ ਕਰਨ ਪਹੁੰਚੇ 2025 ਬੈਚ ਦੇ ਅੱਠ ਸੀਨੀਅਰ ਵਿਦਿਆਰਥੀ ਹੋਸਟਲ ਤੋਂ ਨਿਕਲ ਗਏ। ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਅੱਠਾਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਹੋਸਟਲ 'ਚ ਜੂਨੀਅਰ ਐੱਮਬੀਬੀਐੱਸ ਵਿਦਿਆਰਥੀਆਂ ਦੀ ਰੈਗਿੰਗ ਦੀ ਕੋਸ਼ਿਸ਼ ਕੀਤੀ ਗਈ। ਹਾਲਾਕਿ ਰੈਗਿੰਗ ਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਜੂਨੀਅਰ ਵਿਦਿਆਰਥੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਕਾਲਜ ਪ੍ਰਸ਼ਾਸਨ ਨੂੰ ਫੋਨ ਕਰਕੇ ਇਸ ਦੀ ਜਾਣਕਾਰੀ ਦੇ ਦਿੱਤੀ। ਹੋਸਟਲ ਵਾਰਡਨ ਦੇ ਮੌਕੇ 'ਤੇ ਪਹੁੰਚਣ 'ਤੇ ਰੈਗਿੰਗ ਕਰਨ ਪਹੁੰਚੇ 2025 ਬੈਚ ਦੇ ਅੱਠ ਸੀਨੀਅਰ ਵਿਦਿਆਰਥੀ ਹੋਸਟਲ ਤੋਂ ਨਿਕਲ ਗਏ। ਮਾਮਲੇ ਦੀ ਮੁੱਢਲੀ ਜਾਂਚ ਤੋਂ ਬਾਅਦ ਕਾਲਜ ਪ੍ਰਸ਼ਾਸਨ ਨੇ ਅੱਠਾਂ ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲਾ ਹੋਸਟਲ ਦੇ ਈ-ਬਲਾਕ ਦਾ ਹੈ। ਕਾਲਜ ਪ੍ਰਸ਼ਾਸਨ ਨੇ ਹੋਸਟਲ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਜਾਂਚ ਦਾ ਹਿੱਸਾ ਬਣਾਇਆ। ਕਾਲਜ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਰੈਗਿੰਗ ਦੀ ਕੋਸ਼ਿਸ਼ ਨੂੰ ਵੀ ਗੰਭੀਰ ਅਨੁਸ਼ਾਸਨਹੀਣਤਾ ਮੰਨਿਆ ਜਾਵੇਗਾ। ਵਾਈਸ ਪ੍ਰਿੰਸੀਪਲ ਡਾ. ਜੇਪੀ ਅੱਤਰੀ ਨੇ ਦੱਸਿਆ ਕਿ ਮਾਮਲੇ ਦੇ ਸਾਰੇ ਤੱਥਾਂ ਦੀ ਸਮੀਖਿਆ ਲਈ 5 ਅਕਤੂਬਰ ਨੂੰ ਵਿਸ਼ੇਸ਼ ਮੀਟਿੰਗ ਬੁਲਾਈ ਗਈ ਹੈ। ਮੀਟਿੰਗ 'ਚ ਜਾਂਚ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਤੈਅ ਕੀਤੀ ਜਾਵੇਗੀ।