ਸਟਾਫ ਰਿਪੋਰਟਰ, ਅੰਮਿ੍ਤਸਰ : ਨਵਜੋਤ ਸਿੰਘ ਸਿੱਧੂ ਜਿਹੜੀ ਵੀ ਪਾਰਟੀ 'ਚ ਜਾਂਦੇ ਹਨ, ਉਸ ਦੀ ਮਰਿਆਦਾ ਭੰਗ ਕਰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਕੀਤਾ। ਅਟਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਪਹੁੰਚੇ ਹੋਏ ਸਨ।

ਉਨ੍ਹਾਂ ਕਿਹਾ ਕਿ ਜਿਹੜੇ ਸਮੀਕਰਨ ਚੋਣਾਂ ਦੇ ਨਤੀਜਿਆਂ ਨਾਲ ਜੋੜੇ ਜਾ ਰਹੇ ਹਨ, ਬਿਲਕੁਲ ਗਲਤ ਹਨ। ਉਨ੍ਹਾਂ ਕਿਹਾ ਕਿ 23 ਤਰੀਕ ਨੂੰ ਚੋਣਾਂ ਦੇ ਨਤੀਜਿਆਂ 'ਚ ਸਭ ਕੁਝ ਸਾਹਮਣੇ ਆ ਜਾਵੇਗਾ ਕਿ ਪੰਜਾਬ ਵਾਸੀਆਂ ਨੇ ਕਿਸ ਉਮੀਦਵਾਰ 'ਤੇ ਭਰੋਸਾ ਪ੍ਰਗਟਾਇਆ ਹੈ।