ਅਵਤਾਰ ਸਿੰਘ ਘੁੱਲਾ ਦਾ ਯੂਨਾਈਟਿਡ ਸਿੱਖਸ ਵੱਲੋਂ ਵਿਸ਼ੇਸ਼ ਸਨਮਾਨ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਘੁੱਲਾ ਨੂੰ ਉਨ੍ਹਾਂ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਲਈ ਮਿਲੇ
Publish Date: Thu, 10 Sep 2026 04:21 PM (IST)
Updated Date: Thu, 10 Sep 2026 04:22 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਵਾਤਾਵਰਣ ਕਮੇਟੀ ਦੇ ਇੰਚਾਰਜ ਤੇ ਏਕਜੋਤ ਲੰਗਰ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਅਵਤਾਰ ਸਿੰਘ ਘੁੱਲਾ ਨੂੰ ਉਨ੍ਹਾਂ ਦੀਆਂ ਨਿਸ਼ਕਾਮ ਸਮਾਜਿਕ ਅਤੇ ਵਾਤਾਵਰਣ ਸੰਭਾਲ ਸੇਵਾਵਾਂ ਲਈ ਮਿਲੇ ਪੰਜਾਬ ਰਾਜ ਪੱਧਰੀ ਸਨਮਾਨ ਦੀ ਖੁਸ਼ੀ ਵਿਚ ‘ਯੂਨਾਈਟਿਡ ਸਿੱਖਸ’ ਦੇ ਸਕੱਤਰ ਦਵਿੰਦਰ ਸਿੰਘ ਅਤੇ ਸਮੁੱਚੀ ਟੀਮ ਵੱਲੋਂ ਨਿਊ ਅੰਮ੍ਰਿਤਸਰ ਦੇ ‘ਸੈਵਨ ਸਟਾਰ ਪਾਰਕ’ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਅਵਤਾਰ ਸਿੰਘ ਘੁੱਲਾ ਲੰਮੇ ਸਮੇਂ ਤੋਂ ਸਮਾਜ ਸੇਵਾ, ਵਾਤਾਵਰਣ ਸੰਭਾਲ ਅਤੇ ਲੰਗਰ ਸੇਵਾ ਨਾਲ ਜੁੜੇ ਹੋਏ ਹਨ। ਸੀਕੇਡੀ ਸਕੂਲਾਂ ਅਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ, ਧਾਰਮਿਕ ਸਮਾਗਮਾਂ ਦੌਰਾਨ ਪਲਾਸਟਿਕ ਦੀ ਥਾਂ ਪੱਤਲਾਂ ਦੀ ਵਰਤੋਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਅਤੇ ਵਰਤੀਆਂ ਹੋਈਆਂ ਪੱਤਲਾਂ ਨੂੰ ਇਕੱਠਾ ਕਰਕੇ ਆਰਗੈਨਿਕ ਖੇਤੀ ਲਈ ਖਾਦ ਵਜੋਂ ਵਰਤਣ ਯੋਗ ਬਣਾਉਣ ਦੀ ਉਨ੍ਹਾਂ ਦੀ ਨਿਸ਼ਕਾਮ ਸੇਵਾ ਵਿਸ਼ੇਸ਼ ਤੌਰ ’ਤੇ ਸ਼ਲਾਘਾਯੋਗ ਹੈ। ਇਸ ਮੌਕੇ ਅਵਤਾਰ ਸਿੰਘ ਘੁੱਲਾ ਨੇ ਸਨਮਾਨ ਲਈ ਦਵਿੰਦਰ ਸਿੰਘ, ਸਕੱਤਰ, ‘ਯੂਨਾਈਟਿਡ ਸਿੱਖਸ’ ਅਤੇ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਲਈ ਸਮਾਜ ਅਤੇ ਵਾਤਾਵਰਣ ਦੀ ਸੇਵਾ ਹੀ ਸਭ ਤੋਂ ਵੱਡਾ ਸਨਮਾਨ ਹੈ। ਉਨ੍ਹਾਂ ਕਿਹਾ ਮਿਲਿਆ ਇਹ ਸਨਮਾਨ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਹੋਰ ਵਧਾਉਂਦਾ ਹੈ ਅਤੇ ਉਹ ਭਵਿੱਖ ਵਿਚ ਵੀ ਚੀਫ਼ ਖ਼ਾਲਸਾ ਦੀਵਾਨ ਦੇ ਸਹਿਯੋਗ ਨਾਲ ਵਾਤਾਵਰਨ ਸੰਭਾਲ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਜਾਰੀ ਰੱਖਣਗੇ। ਯੂਨਾਈਟਿਡ ਸਿੱਖਸ ਵੱਲੋਂ ਘੁੱਲਾ ਦੀਆਂ ਨਿਸ਼ਕਾਮ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਉਨ੍ਹਾਂ ਦਾ ਸੇਵਾ ਪ੍ਰਤੀ ਸਮਰਪਣ, ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਯਤਨ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ।