ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾਂ ਨਿਰਦੇਸ਼ਾ
Publish Date: Fri, 24 Apr 2026 04:05 PM (IST)
Updated Date: Fri, 24 Apr 2026 04:10 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾਂ ਨਿਰਦੇਸ਼ਾ ਹੇਠ ਆਮ ਲੋਕਾਂ ਨੂੰ ਮਲੇਰੀਆਂ ਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਡਾ. ਬਜਾਜ ਨੇ ਕਿਹਾ ਮਲੇਰੀਆ ਅਤੇ ਡੇਂਗੂ ਤੋਂ ਬੱਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਂਕਿ ਇਲਾਜ ਨਾਲੋਂ ਸਾਵਧਾਨੀ ਜਿਆਦਾ ਜਰੂਰੀ ਹੈ। ਸਿਵਲ ਸਰਜਨ ਨੇ ਦੱਸਿਆ ਮਲੇਰੀਆ ਇਕ ਵੈਕਟਰ ਬੋਰਨ ਬਿਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ। ਜਿਸ ਦੇ ਲੱਛਣ ਕਾਂਬਾ ਲੱਗ ਕੇ ਤੇਜ ਬੁਖਾਰ ਚੜਨਾ, ਤੇਜ ਸਿਰਦਰਦ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾਂ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ। ਮਲੇਰੀਆ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਮੁਫਤ ਚੈਕਅੱਪ ਅਤੇ ਇਲਾਜ ਕਰਵਾਇਆ ਜਾਵੇ। ਜਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਟੀਮਾਂ ਭੇਜ ਕੇ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਟੀਮਾਂ ਭੇਜਿਆ ਜਾ ਰਹੀਆ ਹਨ ਅਤੇ ਖਾਸ ਕਰਕੇ ਹੌਟ ਸਪੋਟ ਇਲਾਕਿਆ ਵਿਚ ਇਸ ਦਾ ਵਿਸ਼ੇਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਜਿਲ੍ਹਾ ਐਮਈਆਈਓ ਅਮਰਦੀਪ ਸਿੰਘ ਨੇ ਕਿਹਾ ਕਿ ਜਿਲ੍ਹੇ ਭਰ ਵਿਚ ਆਮ ਲੋਕਾਂ ਨੂੰ ਪੋਸਟਰਾਂ, ਬੈਨਰਾ ਅਤੇ ਪੈਂਫਲਿਟ ਆਦਿ ਰਾਹੀਂ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਸ਼ਮੀ ਵਿੱਜ, ਏਐਮਓ ਗੁਰਦੇਵ ਸਿੰਘ, ਪ੍ਰਿਤਪਾਲ ਸਿੰਘ, ਐਸਆਈ ਸੁਖਦੇਵ ਸਿੰਘ, ਗੁਰਕਿਰਨ ਸਿੰਘ, ਬਲਵਿੰਦਰ ਸਿੰਘ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ ਆਦਿ ਮੌਜੂਦ ਸਨ। ਕੈਪਸ਼ਨ: ਮਲੇਰੀਆਂ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਦਫਤਰ ਸਿਵਲ ਸਰਜਨ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕਰਦੇ ਸਮੇਂ ਅਧਿਕਾਰੀ।