ਆਮ ਪਬਲਿਕ ਨੂੰ ਜਾਗਰੂਕ ਕਰਨ ਲਈ ਆਸ਼ਾ ਵਰਕਰਾਂ ਰਾਹੀਂ ਜਾਗਰੂਕਤਾ ਮੁਹਿੰਮ ਵਿੱਢੀ ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਅਤੇ ਐਸਡੀਐਮ ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ
Publish Date: Mon, 28 Sep 2026 04:57 PM (IST)
Updated Date: Mon, 28 Sep 2026 05:00 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ ਰਈਆ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਅਤੇ ਐਸਡੀਐਮ ਬਾਬਾ ਬਕਾਲਾ ਸਾਹਿਬ ਜਸ਼ਨਜੀਤ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸੀਆਰਐਮ ਸਕੀਮ ਅਧੀਨ ਆਈਈਸੀ ਗਤੀਵਿਧੀਆਂ ਤਹਿਤ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਡਾ. ਰਸ਼ਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫਸਰ ਬਾਬਾ ਬਕਾਲਾ ਸਾਹਿਬ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੇ ਹੋਣ ਵਾਲੇ ਨੁਕਸਾਨ ਸਬੰਧੀ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੀ ਰੋਕਥਾਮ ਲਈ ਕਿਸਾਨਾਂ ਅਤੇ ਆਮ ਪਬਲਿਕ ਨੂੰ ਆਸ਼ਾ ਵਰਕਰਾਂ ਰਾਹੀਂ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਗਈ। ਇਸ ਦੌਰਾਨ ਡਾਕਟਰ ਰਸ਼ਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫਸਰ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਮੇਂ ਝੋਨੇ ਦੀ ਕਟਾਈ ਦਾ ਕੰਮ ਪੂਰੇ ਜ਼ੋਰਾਂ ਤੇ ਚੱਲ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਆਲੂ /ਮਟਰ/ਹੋਰ ਸਬਜੀਆਂ ਦੀ ਕਾਸ਼ਤ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਦੌਰਾਨ ਕਣਕ ਦੀ ਕਾਸ਼ਤ ਕੀਤੀ ਜਾਣੀ ਹੈ, ਪਰ ਕੁਝ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਜਿਸ ਨਾਲ ਵਾਤਾਵਰਨ ਅਤੇ ਜਮੀਨ ਦਾ ਭਾਰੀ ਨੁਕਸਾਨ ਹੁੰਦਾ ਹੈ, ਜਮੀਨ ਵਿੱਚ ਮੌਜੂਦ ਸਾਰੇ ਮਿੱਤਰ ਕੀੜੇ ਨਸ਼ਟ ਹੋ ਜਾਂਦੇ ਹਨ। ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ, ਜ਼ਮੀਨ ਦੀ ਸਿਹਤ ਦਾ ਭਾਰੀ ਨੁਕਸਾਨ ਹੁੰਦਾ ਹੈ ਅਤੇ ਪਰਾਲੀ ਨੂੰ ਅੱਗ ਲਾਉਣ ਨਾਲ ਕਈ ਤਰ੍ਹਾਂ ਦੀਆਂ ਜ਼ਹਿਰੀਲੀਆਂ ਗੈਸਾਂ ਪੈਦਾ ਹੁੰਦੀਆਂ ਹਨ ਜੋ ਮਨੁੱਖਾ ਲਈ, ਪਸ਼ੂ ਪੰਛੀਆਂ ਲਈ ਅਤੇ ਹਰ ਤਰ੍ਹਾਂ ਦੇ ਜੀਵ ਜੰਤੂਆਂ ਲਈ ਘਾਤਕ ਹਨ, ਉਨ੍ਹਾਂ ਵੱਲੋਂ ਆਸ਼ਾ ਵਰਕਰਾਂ ਨੂੰ ਪਿੰਡੋ ਪਿੰਡੀ ਜਾ ਕੇ ਕਿਸਾਨਾਂ ਅਤੇ ਆਮ ਪਬਲਿਕ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੇ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ ਕਰਨ ਲਈ ਅਪੀਲ ਕੀਤੀ ਗਈ। ਡਾ. ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਾਬਾ ਬਕਾਲਾ ਸਾਹਿਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਵੱਖ ਵੱਖ ਉਪਰਾਲਿਆਂ ਬਾਰੇ ਅਤੇ ਪਰਾਲੀ ਦੀ ਸਾਂਭ ਸੰਭਾਲ ਅਤੇ ਮੈਨੇਜਮੈਂਟ ਲਈ ਉਪਲਬਧ ਵੱਖ ਵੱਖ ਖੇਤੀਬਾੜੀ ਮਸ਼ੀਨਰੀ ਜਿਸ ਵਿਚ ਬੇਲਰ ਮਸ਼ੀਨ, ਮਲਚਰ ਪਲਟਾਵਾਂ ਹੱਲ, ਪੈਡੀ ਸਟਰਾਅ ਚੋਪਰ,ਸੁਪਰ ਸੀਡਰ, ਜ਼ੀਰੋ ਡਰਿੱਲ, ਸਰਫੇਸ ਸੀਡਰ ਅਤੇ ਹੋਰ ਖੇਤੀ ਮਸ਼ੀਨਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਨੀਰਜ ਭਾਟੀਆ ਐਸ ਐਮ ਓ ਬਾਬਾ ਬਕਾਲਾ ਸਾਹਿਬ ਵੱਲੋਂ ਪਰਾਲੀ ਦੀ ਅੱਗ ਨਾਲ ਦਮੇ, ਤੇ ਸਾਹ ਨਾਲ ਸਬੰਧਤ ਹੋਣ ਵਾਲੀਆਂ ਹੋਰ ਬਿਮਾਰੀਆਂ, ਜਣੇਪੇ ਦੌਰਾਨ ਗਰਭ ਵਿਚ ਪਲ ਰਹੇ ਭਰੂਣ ਅਤੇ ਮਾਂ ਦੀ ਸਿਹਤ ਤੇ ਮਾੜੇ ਅਸਰ ਅਤੇ ਅੱਗ ਲਾਉਣ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਹੋਰ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਖੇਤੀਬਾੜੀ ਅਤੇ ਸਿਹਤ ਵਿਭਾਗ ਤੋਂ ਮਨਦੀਪ ਕੌਰ ਬਲਾਕ ਐਜੂਕੇਟਰ, ਬਲਜਿੰਦਰ ਸਿੰਘ ਧੂਲਕਾ, ਮਨਬੀਰ ਸਿੰਘ, ਸਮੂਹ ਸੁਪਰਵਾਈਜਰ ਅਤੇ 100 ਦੇ ਕਰੀਬ ਆਸ਼ਾ ਵਰਕਰ ਹਾਜ਼ਰ ਸਨ।