‘ਛੇ ਸਾਲ ਨਸ਼ਾ ਮੁਕਤੀ ਅਭਿਆਨ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਲਾਅ ਵਿਖੇ ‘ਛੇ ਸਾਲ ਨਸ਼ਾ ਮੁਕਤੀ ਅਭਿਆਨ’ ਵਿਸ਼ੇ ’ਤੇ ਐੱਨਸੀਸੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਕਮ ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ
Publish Date: Thu, 24 Sep 2026 04:37 PM (IST)
Updated Date: Thu, 24 Sep 2026 04:39 PM (IST)
ਰਮੇਸ਼ ਰਾਮਪੁਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਖਾਲਸਾ ਕਾਲਜ ਆਫ਼ ਲਾਅ ਵਿਖੇ ‘ਛੇ ਸਾਲ ਨਸ਼ਾ ਮੁਕਤੀ ਅਭਿਆਨ’ ਵਿਸ਼ੇ ’ਤੇ ਐੱਨਸੀਸੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਕਮ ਡਾਇਰੈਕਟਰ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਮਾਗਮ ਦਾ ਮਕਸਦ ਕੈਡਿਟਾਂ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਇਸ ਦੇ ਸਿਹਤ, ਸਮਾਜ ਅਤੇ ਦੇਸ਼ ਦੇ ਭਵਿੱਖ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਸਬੰਧੀ ਡਾ. ਜਸਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਐੱਨਸੀਸੀ (ਏਐੱਨਓ) ਲੈਫਟੀਨੈਂਟ (ਡਾ.) ਗੁਰਜਿੰਦਰ ਕੌਰ ਵੱਲੋਂ 11 ਪੰਜਾਬ ਬਟਾਲੀਅਨ ਐੱਨਸੀਸੀ., ਅੰਮ੍ਰਿਤਸਰ ਦੇ ਸਹਿਯੋਗ ਨਾਲ ਤਿਆਰ ਅਤੇ ਕੋਆਰਡੀਨੇਟ ਕੀਤਾ ਗਿਆ। ਉਨ੍ਹਾਂ ਕਿਹਾ ਪ੍ਰੋਗਰਾਮ ਮੌਕੇ ਐੱਨਸੀਸੀ ਕੈਡਿਟਾਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਕਿੱਟ, ਭਾਸ਼ਣ, ਸਮੂਹ ਚਰਚਾ ਅਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਸਕਿੱਟ ਅਤੇ ਭਾਸ਼ਣਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਜਾਗਰ ਕੀਤਾ ਗਿਆ। ਇਸ ਮੌਕੇ ਸਿਕੰਦਰ ਅਸੀਜਾ, ਰੀਆ ਡੋਗਰਾ, ਕੈਡਿਟ ਖੁਸ਼ਪ੍ਰੀਤ ਅਤੇ ਰਮਨੀਕ ਆਦਿ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਮੂਹ ਚਰਚਾ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਤੇ ਸਮਾਜ ’ਚ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਉਪਰੰਤ ਵਿਿਦਆਰਥੀਆਂ ਅਤੇ ਕੈਡਿਟਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਤੇ ਸਿਹਤਮੰਦ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਲਈ ਵਚਨਬੱਧਤਾ ਪ੍ਰਗਟ ਕਰਦਿਆਂ ਸਹੁੰ ਚੁੱਕੀ।