ਡੀਏਵੀ ਕਾਲਜ ’ਚ ਆਯੁਰਵੇਦ ਦਿਵਸ ਮਨਾਇਆ ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਦੇ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਵਿਭਾਗ ਨੇ 11ਵੇਂ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦਿਕ ਆਹਾਰ’ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਭਾਸ਼ਣ ਦਾ ਆਯੋਜਨ ਕੀਤਾ।
Publish Date: Sat, 26 Sep 2026 04:30 PM (IST)
Updated Date: Sat, 26 Sep 2026 04:33 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ ਅੰਮ੍ਰਿਤਸਰ : ਡੀਏਵੀ ਕਾਲਜ ਅੰਮ੍ਰਿਤਸਰ ਦੇ ਰਾਸ਼ਟਰੀ ਸੇਵਾ ਯੋਜਨਾ (ਐਨਐਸਐਸ) ਵਿਭਾਗ ਨੇ 11ਵੇਂ ਆਯੁਰਵੇਦ ਦਿਵਸ ਮੌਕੇ ‘ਆਯੁਰਵੇਦਿਕ ਆਹਾਰ’ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਭਾਸ਼ਣ ਦਾ ਆਯੋਜਨ ਕੀਤਾ। ਇਹ ਸਮਾਗਮ ਵਿਦਿਆਰਥੀਆਂ ਨੂੰ ਪਰੰਪਰਾਗਤ ਭਾਰਤੀ ਗਿਆਨ, ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਅਤੇ ਸਮੁੱਚੀ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਕਰਵਾਇਆ ਗਿਆ। ਸਮਾਗਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਆਯੁਰਵੇਦ ਸਾਡੀ ਪ੍ਰਾਚੀਨ ਭਾਰਤੀ ਪਰੰਪਰਾ ਦਾ ਅਨਮੋਲ ਹਿੱਸਾ ਹੈ, ਜੋ ਸਰੀਰ ਅਤੇ ਮਨ ਦੇ ਸੰਤੁਲਨ ਨੂੰ ਬਣਾਈ ਰੱਖਣ ਵਿਚ ਸਹਾਇਕ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਯੁਰਵੇਦਿਕ ਸਿਧਾਂਤਾਂ ਨੂੰ ਅਪਣਾਉਣਾ ਚਾਹੀਦਾ ਹੈ। ਐਨਐਸਐਸ ਇੰਚਾਰਜ ਡਾ. ਸਮ੍ਰਿਤੀ ਅਗਰਵਾਲ ਨੇ ਆਯੁਰਵੇਦਿਕ ਆਹਾਰ ਦੇ ਸਿਧਾਂਤਾਂ ਅਤੇ ਸਿਹਤਮੰਦ ਤੇ ਸੰਤੁਲਿਤ ਜੀਵਨਸ਼ੈਲੀ ਬਣਾਈ ਰੱਖਣ ਵਿੱਚ ਉਸ ਦੀ ਪ੍ਰਸੰਗਿਕਤਾ ’ਤੇ ਵਿਸਥਾਰਤ ਭਾਸ਼ਣ ਦਿੱਤਾ। ਸਮਾਗਮ ਵਿੱਚ ਪ੍ਰੋ. ਸੰਜੀਵ ਦੱਤਾ, ਪ੍ਰੋ. ਮੋਹਿਤ ਮਹਿਰਾ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਆਯੁਰਵੇਦਿਕ ਆਹਾਰ ਅਤੇ ਸਿਹਤਮੰਦ ਜੀਵਨਸ਼ੈਲੀ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਸਾਰਿਆਂ ਨੇ ਆਯੁਰਵੇਦ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।