ਗਿੱਧੇ ਦੀ ਧਮਾਲ ਨਾਲ ‘ਬੀ’ ਜ਼ੋਨ ਯੁਵਕ ਮੇਲੇ ਦਾ ਆਗਾਜ਼ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਯੁਵਕ ਮੇਲਿਆਂ ਦੀ ਲੜੀ ਤਹਿਤ ‘ਬੀ’ ਜ਼ੋਨ ਯੁਵਕ ਮੇਲੇ ਦਾ ਅੱਜ ਦਸ਼ਮੇਸ਼ ਆਡੀਟੋਰੀਅਮ ਵਿਖੇ ਗਿੱਧੇ ਦੀ ਧਮਾਲ ਨਾਲ
Publish Date: Tue, 29 Sep 2026 07:01 PM (IST)
Updated Date: Tue, 29 Sep 2026 07:03 PM (IST)
ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਵਰ੍ਹੇੇਗੰਢ ਦੇ ਸਮਰਪਿਤ ਯੁਵਕ ਮੇਲਾ ਆਰੰਭ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਯੁਵਕ ਮੇਲਿਆਂ ਦੀ ਲੜੀ ਤਹਿਤ ‘ਬੀ’ ਜ਼ੋਨ ਯੁਵਕ ਮੇਲੇ ਦਾ ਅੱਜ ਦਸ਼ਮੇਸ਼ ਆਡੀਟੋਰੀਅਮ ਵਿਖੇ ਗਿੱਧੇ ਦੀ ਧਮਾਲ ਨਾਲ ਆਗਾਜ਼ ਹੋਇਆ। ਯੁਵਕ ਮੇਲੇ ਵਿੱਚ ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਿਲ੍ਹਆਂ ਦੇ 17 ਕਾਲਜਾਂ ਦੇ ਵਿਿਦਆਰਥੀ ਲਗਭਗ 46 ਵੱਖ-ਵੱਖ ਸੱਭਿਆਚਾਰਕ ਅਤੇ ਕਲਾਤਮਕ ਆਈਟਮਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਦੀਪ ਜਗਾ ਕੇ ਯੁਵਕ ਮੇਲੇ ਦੇ ਉਦਘਾਟਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕਿਹਾ ਕਿ ਅੱਜ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਵਿਰਾਸਤ ਨੂੰ ਯਾਦ ਕਰਨ ਦਾ ਵਿਸ਼ੇਸ਼ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਸਮੇਂ ਦੇ ਨਾਲ ਸਿਰਫ਼ ਇੱਕ ਸ਼ਹਿਰ ਨਹੀਂ ਰਿਹਾ, ਸਗੋਂ ਵਿਸ਼ਵ ਪੱਧਰ ’ਤੇ ਆਪਣੀ ਵਿਲੱਖਣ ਰੂਹਾਨੀ, ਇਤਿਹਾਸਕ ਅਤੇ ਸੱਭਿਆਚਾਰਕ ਪਛਾਣ ਬਣਾਉਣ ਵਾਲਾ ਕੇਂਦਰ ਬਣਿਆ ਹੈ।ਇਸ ਮੌਕੇ ਡਾ. ਅਮਨਦੀਪ ਸਿੰਘ, ਡਾਇਰੈਕਟਰ ਯੁਵਕ ਭਲਾਈ, ਡਾ. ਰਵਿੰਦਰ ਕੁਮਾਰ, ਪ੍ਰੋਫੈਸਰ ਇੰਚਾਰਜ ਲੋਕ ਸੰਪਰਕ, ਡਾ. ਵਿਕਰਮ ਸਿੰਘ ਸੰਧੂ, ਡਾਇਰੈਕਟਰ, ਹੌਸਪੀਟੈਲਿਟੀ, ਡਾ. ਬਲਜਿੰਦਰ ਸਿੰਘ ਬੱਲ, ਮੁਖੀ ਸਰੀਰਿਕ ਸਿਿਖਆ ਵਿਭਾਗ, ਡਾ. ਅਮਨਪ੍ਰੀਤ ਕੌਰ, ਪੰਜਾਬ ਸਕੂਲ ਆਫ ਇਕਨਾਮਿਕਸ ਤੋਂ ਇਲਾਵਾ ਆਰਗੇਨਾਈਜ਼ਿੰਗ ਕਮੇਟੀ ਦੇ ਮੈਂਬਰ, ਅਧਿਆਪਕ, ਟੀਮ ਇੰਚਾਰਜ ਅਤੇ ਵਿਿਦਆਰਥੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੀ ਰੂਹਾਨੀਅਤ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪਛਾਣ ਹੋਰ ਮਜ਼ਬੂਤ ਹੋਈ। ਇਸ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਦੌਰ ਦੀ ਸ਼ਾਨ ਤੋਂ ਲੈ ਕੇ ਜਲ੍ਹਿਆਂਵਾਲਾ ਬਾਗ ਦੀ ਦਰਦਨਾਕ ਯਾਦ ਤੱਕ ਇਹ ਸ਼ਹਿਰ ਇਤਿਹਾਸ ਦੇ ਅਨੇਕ ਮਹੱਤਵਪੂਰਨ ਪੜਾਵਾਂ ਦਾ ਗਵਾਹ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਵਿਰਾਸਤ ਸਿਰਫ਼ ਇੱਕ ਅੰਕੜਾ ਨਹੀਂ, ਸਗੋਂ ਰੂਹਾਨੀਅਤ, ਪੰਜਾਬੀਅਤ, ਲੋਕ ਕਲਾ ਅਤੇ ਸੱਭਿਆਚਾਰ ਦੀ ਲੰਮੀ ਪਰੰਪਰਾ ਦਾ ਪ੍ਰਤੀਕ ਹੈ। ਉਪ-ਕੁਲਪਤੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਸਾਰੇ ਯੁਵਕ ਮੇਲੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ 450ਵੀਂ ਸਥਾਪਨਾ ਵਰ੍ਹੇਗੰਢ ਨੂੰ ਸਮਰਪਿਤ ਕੀਤੇ ਗਏ ਹਨ। ਅੱਜ ਯੁਵਕ ਮੇਲੇ ਦੀ ਸ਼ੁਰੂਆਤ ਅਕਾਲ ਪੁਰਖ ਦੀ ਯਾਦ ਵਿੱਚ ਸ਼ਬਦ ਗਾਇਨ ਨਾਲ ਹੋਈ। ਇਸ ਤੋਂ ਬਾਅਦ ਗਿੱਧੇ ਦੀ ਪੇਸ਼ਕਾਰੀ ਨੇ ਪੂਰੇ ਮਾਹੌਲ ਨੂੰ ਪੰਜਾਬੀ ਰੰਗ ਵਿੱਚ ਰੰਗ ਦਿੱਤਾ। ਵਿਿਦਆਰਥੀਆਂ ਦੀਆਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨੇ ਅੰਮ੍ਰਿਤਸਰ ਸਾਹਿਬ ਦੀ ਲੋਕ-ਵਿਰਾਸਤ, ਪੰਜਾਬੀ ਜੀਵਨ-ਜਾਚ ਅਤੇ ਸੱਭਿਆਚਾਰਕ ਰੰਗਾਂ ਦੀ ਖੂਬਸੂਰਤ ਝਲਕ ਪੇਸ਼ ਕੀਤੀ।