ਰਾਜਨ ਮਹਿਰਾ, ਅੰਮਿ੍ਤਸਰ : ਡੀਪੀਆਈ ਪਾਰਟੀ ਵੱਲੋਂ ਮਾਝਾ ਜੋਨ ਪ੍ਰਧਾਨ ਵਿਜੇ ਭਾਰਤੀ ਦੀ ਅਗਵਾਈ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰਰੀਨਿਰਵਾਣ ਦਿਵਸ ਮੌਕੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਵਿਜੇ ਭਾਰਤੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਅੰਮਿ੍ਤਸਰ ਜ਼ਿਲ੍ਹੇ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਪ੍ਰਰੀਨਿਰਵਾਣ ਦਿਵਸ 'ਤੇ ਸ਼ਰਧਾਂਜਲੀਆਂ ਦਿੱਤੀਆਂ ਗਈਆਂ ਹਨ ਅਤੇ ਬਾਬਾ ਸਾਹਿਬ ਦੇ ਮਿਸ਼ਨ ਨੂੰ ਪੂਰਾ ਕਰਨ ਲਈ ਡੀਪੀਆਈ ਵੱਲੋਂ ਘਰ-ਘਰ ਜਾ ਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਲੋਕਾਂ ਤਕ ਪਹੁੰਚਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ ਤੇ 14 ਦਸੰਬਰ ਨੂੰ ਅੰਮਿ੍ਤਸਰ ਵਿਖੇ ਬੁੱਧੀਜੀਵੀ ਸੈੱਲ ਦਾ ਵੀ ਗਠਨ ਕੀਤਾ ਰਿਹਾ ਹੈ, ਜਿਸ 'ਚ ਰਾਸ਼ਟਰੀ ਪ੍ਰਧਾਨ ਪ੍ਰਸ਼ੋਤਮ ਚੱਢਾ ਮੁੱਖ ਤੌਰ 'ਤੇ ਪਹੁੰਚ ਕੇ ਇਸ ਸੈੱਲ ਦੇ ਅਹੁਦੇਦਾਰਾਂ ਨੂੰ ਮਾਣ-ਸਨਮਾਨ ਦੇਣਗੇ।

ਇਸ ਮੌਕੇ ਰਣਬੀਰ ਸਿੰਘ ਰਾਣਾ ਸ਼ਹਿਰੀ ਪ੍ਰਧਾਨ, ਪਰਮਜੀਤ ਸਿੰਘ ਸ਼ੰਕਰ, ਰੁਪਿੰਦਰ ਸਿੰਘ ਛੀਨਾ, ਗੁਰਪ੍ਰਰੀਤ ਸਿੰਘ ਆਦਿ ਹਾਜ਼ਰ ਸਨ।