ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ ਮਨਾਈ ਵਿਸਾਖੀ
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ
Publish Date: Wed, 15 Apr 2026 04:19 PM (IST)
Updated Date: Wed, 15 Apr 2026 04:24 PM (IST)
ਗੁਰਪ੍ਰੀਤ ਸਿੰਘ ਚੰਦੀ, ਪੰਜਾਬੀ ਜਾਗਰਣ ਜੰਡਿਆਲਾ ਗੁਰੂ : ਤਪ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਬਾਬਾ ਹੰਦਾਲ ਜੀ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਪਰਮਾਨੰਦ ਵੱਲੋਂ ਗੁਰੂ ਜਸ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਉਨ੍ਹਾਂ ਨੇ ਹਾਜ਼ਰ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਰਾਗੀ ਅਤੇ ਢਾਡੀ ਜੱਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਵਿਸਾਖੀ ਦੇ ਇਤਿਹਾਸ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈਟੀਓ, ਹਲਕਾ ਇੰਚਾਰਜ ਅਕਾਲੀ ਦਲ ਸੰਦੀਪ ਸਿੰੰਘ ਏਆਰ, ਸਵਿੰਦਰ ਸਿੰਘ ਚੰਦੀ, ਸੁਭਾਸ਼ ਚੌਧਰੀ, ਸਿਕੰਦਰ ਸਿੰਘ ਚਾਹਲ, ਸਾਬਕਾ ਪ੍ਰਧਾਨ ਰਾਜ ਕੁਮਾਰ ਮਲੋਤਰਾ, ਅੰਮ੍ਰਿਤਪਾਲ ਸਿੰਘ ਬੇਦੀ, ਗੁਲਜਾਰ ਸਿੰਘ ਧੀਰੇਕੋਟ, ਡਾਕਟਰ ਲਖਬੀਰ ਸਿੰਘ ਗਿੱਲ, ਸਾਬਕਾ ਵਿਧਾਇਕ ਜਥੇਦਾਰ ਅਜੇਪਾਲ ਸਿੰਘ ਮੀਰਾਂਕੋਟ, ਸਤਿੰਦਰ ਸਿੰਘ ਨੇ ਵੀ ਹਾਜ਼ਰੀ ਭਰੀ ਅਤੇ ਗੁਰੂ ਘਰ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।