ਗੁਰੂ ਅਮਰਦਾਸ ਪਬਲਿਕ ਸਕੂਲ 'ਚ ਮਨਾਈ ਵਿਸਾਖੀ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲ੍ਹਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਰੌਣਕਾਂ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ
Publish Date: Sun, 19 Apr 2026 04:34 PM (IST)
Updated Date: Sun, 19 Apr 2026 04:36 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਇਲਾਕੇ ਦੀ ਪ੍ਰਸਿੱਧ ਸਿੱਖਿਆ ਸੰਸਥਾ ਗੁਰੂ ਅਮਰਦਾਸ ਪਬਲਿਕ ਸਕੂਲ ਬਾਸਰਕੇ ਗਿੱਲ੍ਹਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਰੌਣਕਾਂ ਨਾਲ ਮਨਾਇਆ ਗਿਆ। ਇਹ ਸਮਾਗਮ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਰਾਣਾ ਰਣਜੀਤ ਸਿੰਘ ਬਾਸਰਕੇ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਵਿਿਦਆਰਥੀਆਂ ਅਤੇ ਸਟਾਫ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਵਿਸਾਖੀ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਸਭਾ ਨਾਲ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਰਾਣਾ ਬਾਸਰਕੇ ਨੇ ਵਿਿਦਆਰਥੀਆਂ ਨੂੰ ਵਿਸਾਖੀ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਸਾਖੀ ਸਿਰਫ ਫਸਲ ਕਟਾਈ ਦਾ ਤਿਉਹਾਰ ਹੀ ਨਹੀਂ, ਸਗੋਂ ਸਿੱਖ ਇਤਿਹਾਸ ਵਿਚ ਖਾਲਸਾ ਪੰਥ ਦੀ ਸਾਜਨਾ ਨਾਲ ਵੀ ਗਹਿਰਾ ਸਬੰਧ ਰੱਖਦਾ ਹੈ, ਜੋ ਸਾਨੂੰ ਸੱਚਾਈ, ਨਿਡਰਤਾ ਅਤੇ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ। ਇਸ ਉਪਰੰਤ ਵਿਿਦਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਰਵਾਇਤੀ ਪਹਿਰਾਵੇ ਪਹਿਨ ਕੇ ਗਿੱਧਾ, ਭੰਗੜਾ ਅਤੇ ਹੋਰ ਪ੍ਰਦਰਸ਼ਨ ਪੇਸ਼ ਕੀਤੇ, ਜਿਸ ਨਾਲ ਮਾਹੌਲ ਖੁਸ਼ਗਵਾਰ ਬਣ ਗਿਆ। ਸਕੂਲ ਵਿੱਚ ਵਿਸਾਖੀ ਨਾਲ ਸਬੰਧਤ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਵਿਿਦਆਰਥੀਆਂ ਨੇ ਸੁੰਦਰ ਪੋਸਟਰ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਗਟਾਵਾ ਕੀਤਾ। ਇਸ ਮੁਕਾਬਲਿਆਂ ਵਿੱਚ ਜੇਤੂ ਰਹੇ ਵਿਿਦਆਰਥੀਆਂ ਨੂੰ ਪ੍ਰਿੰਸੀਪਲ ਰਾਣਾ ਰਣਜੀਤ ਸਿੰਘ ਬਾਸਰਕੇ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਰਾਣਾ ਬਾਸਰਕੇ ਨੇ ਕਿਹਾ ਕਿ ਅਜਿਹੇ ਸਮਾਗਮ ਵਿਿਦਆਰਥੀਆਂ ਵਿੱਚ ਸੱਭਿਆਚਾਰਕ ਜਾਗਰੂਕਤਾ ਅਤੇ ਇਤਿਹਾਸਕ ਦੀ ਜਾਣਕਾਰੀ ਵਧਾਉਣ ਵਿਚ ਮਦਦਗਾਰ ਸਾਬਤ ਹੁੰਦੇ ਹਨ। ਉਨ੍ਹਾਂ ਵਿਿਦਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਮੂਲਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਿਦਆਰਥੀ ਮੌਜੂਦ ਸਨ। ਕੈਪਸ਼ਨ: ਵਿਿਦਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀ: ਰਾਣਾ ਰਣਜੀਤ ਸਿਮਘ ਬਾਸਰਕੇ।