ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੈਂਕ ਆਫ਼ ਬੜੌਦਾ ਨੇ ਸੇਵਾਵਾਂ ਲਈ ਦਿੱਤੇ 5 ਏਸੀ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਸੀ ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ
Publish Date: Thu, 10 Sep 2026 04:20 PM (IST)
Updated Date: Thu, 10 Sep 2026 04:22 PM (IST)
ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਸੀ ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਬੈਂਕ ਅਧਿਆਰੀਆਂ ਤੋਂ ਏਸੀ ਪ੍ਰਾਪਤ ਕਰਨ ਮੌਕੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਕਿਹਾ ਕਿ ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਦੇਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਬੈਂਕ ਵੱਖ-ਵੱਖ ਸੇਵਾਵਾਂ ਵਿਚ ਯੋਗਦਾਨ ਪਾ ਚੁੱਕਾ ਹੈ। ਕਲਿਆਣ ਨੇ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿਚ ਦਿੱਤਾ ਜਾਂਦਾ ਸਹਿਯੋਗ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਧੰਨਵਾਦ ਕਰਦਿਆਂ ਅੱਗੋਂ ਵੀ ਸੰਸਥਾ ਨੂੰ ਇਸੇ ਤਰ੍ਹਾਂ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਚੀਫ ਮੈਨੇਜਰ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਰੋਹਿਤ ਕੁਮਾਰ ਦਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਤੇ ਅਧਿਕਾਰੀਆਂ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਮਨਜੀਤ ਸਿੰਘ ਤਲਵੰਡੀ, ਗੁਰਮੀਤ ਸਿੰਘ ਮੁਕਤਸਰੀ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪਰੀਟੈਂਡੈਂਟ ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸੁਖਜਿੰਦਰ ਸਿੰਘ, ਚੀਫ-85 ਲਖਬੀਰ ਸਿੰਘ, ਇੰਚਾਰਜ ਬ੍ਰਿਜਪਾਲ ਸਿੰਘ, ਮਿਲਖਾ ਸਿੰਘ ਤੇ ਹੋਰ ਮੌਜੂਦ ਸਨ।