ਆਈਟੀਆਈ ਰਣਜੀਤ ਐਵੇਨਿਊ ’ਚ ਮਨਾਇਆ ਭਗਤ ਸਿੰਘ ਦਾ ਜਨਮ ਦਿਵਸ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਆਈਟੀਆਈ ਕਾਲਜ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਅਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼
Publish Date: Mon, 28 Sep 2026 04:34 PM (IST)
Updated Date: Mon, 28 Sep 2026 04:36 PM (IST)
ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਆਈਟੀਆਈ ਕਾਲਜ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਸ਼ਰਧਾਂਜਲੀ ਅਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਸੰਘਰਸ਼, ਵਿਚਾਰਾਂ ਅਤੇ ਦੇਸ਼ ਤੇ ਸਮਾਜ ਪ੍ਰਤੀ ਉਨ੍ਹਾਂ ਦੇ ਸਮਰਪਣ ਤੋਂ ਪ੍ਰੇਰਣਾ ਲੈਣ ਲਈ ਜਾਗਰੂਕ ਕਰਨਾ ਸੀ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰੋਟੇਰੀਅਨ ਐਡਵੋਕੇਟ ਅੰਕੁਰ ਗੁਪਤਾ ਪ੍ਰਧਾਨ ਰੋਟਰੀ ਕਲੱਬ ਅੰਮ੍ਰਿਤਸਰ ਕੈਂਟ 2026-27 ਨੇ ਕਿਹਾ ਕਿ ਭਗਤ ਸਿੰਘ ਜੀ ਨੂੰ ਸਿਰਫ਼ ਉਨ੍ਹਾਂ ਦੀ ਸ਼ਹਾਦਤ ਲਈ ਯਾਦ ਕਰਨਾ ਹੀ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿਚਾਰਾਂ, ਵਿਿਗਆਨਕ ਸੋਚ, ਪੜ੍ਹਨ-ਲਿਖਣ ਦੀ ਰੁਚੀ, ਹਿੰਮਤ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਸਾਹਮਣੇ ਸਿੱਖਿਆ, ਰੋਜ਼ਗਾਰ ਅਤੇ ਤਕਨੀਕੀ ਹੁਨਰ ਦੇ ਨਾਲ-ਨਾਲ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਵਿਰੁੱਧ ਲੜਨ ਦੀ ਵੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿੱਖਿਆ ਅਤੇ ਹੁਨਰ ਦੀ ਵਰਤੋਂ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਕਰਨ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਲੈਣ। ਸਮਾਗਮ ਦੇ ਪ੍ਰੋਜੈਕਟ ਚੇਅਰਮੈਨ ਅਤੇ ਆਈਟੀਆਈ ਕਾਲਜ ਦੇ ਪ੍ਰਿੰਸੀਪਲ ਸੰਜੀਵ ਸ਼ਰਮਾ ਨੇ ਸਮਾਗਮ ਦੇ ਆਯੋਜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ ਅਤੇ ਵਿਚਾਰਾਂ ਤੋਂ ਪ੍ਰੇਰਣਾ ਲੈਣ ਅਤੇ ਸਿੱਖਿਆ ਤੇ ਤਕਨੀਕੀ ਹੁਨਰ ਰਾਹੀਂ ਆਪਣੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰੋਟੇਰੀਅਨ ਅਜੀਤ ਸਿੰਘ ਤੁੱਲੀ, ਰੋਟੇਰੀਅਨ ਰੋਹਿਤ ਅਰੋੜਾ, ਰਿਪੂਦਮਨ ਮਲਹੋਤਰਾ, ਉਪਿੰਦਰ ਸਿੰਘ, ਰਾਧਿਕਾ ਮਹਾਜਨ, ਰੋਟੇਰੀਅਨ ਵਰਦੀਪ ਕੌਰ, ਰੋਟੇਰੀਅਨ ਸਾਖੀ, ਰੋਟੇਰੀਅਨ ਨਵਤੇਜ ਸਿੰਘ, ਰੋਟੇਰੀਅਨ ਕਪਿਲ ਮਹਿਰਾ, ਰੋਟੇਰੀਅਨ ਗੌਰਵ ਮਦਾਨ, ਲੱਕੀ ਅਤੇ ਸਾਗਰ ਸਮੇਤ ਹੋਰ ਪਤਵੰਤੇ ਅਤੇ ਮੈਂਬਰ ਵੀ ਹਾਜ਼ਰ ਸਨ। ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਜੀ ਦਾ ਜੀਵਨ ਨੌਜਵਾਨਾਂ ਲਈ ਹਿੰਮਤ, ਕੁਰਬਾਨੀ, ਅਧਿਐਨ, ਅਨੁਸ਼ਾਸਨ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦਾ ਹੈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿੱਖਿਆ ਅਤੇ ਹੁਨਰ ਨੂੰ ਤਰਜੀਹ ਦੇਣ ਅਤੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਸਮਾਗਮ ਦੌਰਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਆਦਰਸ਼ਾਂ ਅਤੇ ਵਿਚਾਰਾਂ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਗਿਆ।