ਰੇਡੀਐਂਟ ਰੋਜ਼ਿਜ਼ ਸਕੂਲ ’ਚ ਮਨਾਇਆ ਭਗਤ ਸਿੰਘ ਦਾ ਜਨਮ ਦਿਵਸ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੇਡੀਐਂਟ ਰੋਜਿਜ਼ ਪਬਲਿਕ ਸਕੂਲ ਵਿਚ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਦਿਵਸ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ’ਚ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ
Publish Date: Mon, 28 Sep 2026 04:34 PM (IST)
Updated Date: Mon, 28 Sep 2026 04:36 PM (IST)
ਭਗਤ ਸਿੰਘ ਦੀ ਕੁਰਬਾਨੀ ਨੌਜਵਾਨਾਂ ਲਈ ਪ੍ਰੇਰਣਾ ਸਰੋਤ : ਮੀਨਾਕਸ਼ੀ ਸ਼ਰਮਾ ਅਮਨਦੀਪ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਰੇਡੀਐਂਟ ਰੋਜਿਜ਼ ਪਬਲਿਕ ਸਕੂਲ ਵਿਚ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਜਨਮ ਦਿਵਸ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਦੀ ਅਗਵਾਈ ’ਚ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਵੱਲੋਂ ਕੀਤੀ ਗਈ। ਉਨ੍ਹਾਂ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸ਼ਹੀਦ ਭਗਤ ਸਿੰਘ ਜੀ ਨੇ ਸਿਰਫ਼ 23 ਸਾਲ ਦੀ ਛੋਟੀ ਜਿਹੀ ਉਮਰ ਵਿਚ ਦੇਸ਼ ਦੀ ਆਜ਼ਾਦੀ ਲਈ ਹੱਸਦੇ-ਹੱਸਦੇ ਫਾਂਸੀ ਦੇ ਫੰਦੇ ਨੂੰ ਚੁੰਮ ਲਿਆ ਸੀ। ਉਨ੍ਹਾਂ ਨੇ ਸਕੂਲ ਦੇ ਹਰ ਵਿਿਦਆਰਥੀ ਨੂੰ ਦੇਸ਼ ਭਗਤੀ, ਇਮਾਨਦਾਰੀ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਗੀਤ, ਕਵਿਤਾਵਾਂ ਅਤੇ ਭਗਤ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਭਾਸ਼ਣ ਪੇਸ਼ ਕੀਤੇ ਗਏ। ਬੱਚਿਆਂ ਨੇ ਇਨਕਲਾਬ ਜ਼ਿੰਦਾਬਾਦ ਅਤੇ ਰੰਗ ਦੇ ਬਸੰਤੀ ਵਰਗੇ ਗੀਤਾਂ ਨਾਲ ਸਾਰਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਪ੍ਰਿੰਸੀਪਲ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਤੋਂ ਸੇਧ ਲੈ ਕੇ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਸਿੱਖਿਆ ਦੇ ਖੇਤਰ ਵਿਚ ਮਿਹਨਤ ਕਰਕੇ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨਾ ਚਾਹੀਦਾ ਹੈ। ਅੰਤ ਵਿਚ ਸਾਰੇ ਵਿਿਦਆਰਥੀਆਂ ਅਤੇ ਸਟਾਫ਼ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਆਗੂਆਂ ਕਿਹਾ ਕਿ ਅੱਜ ਲੋੜ ਹੈ ਕਿ ਸਾਨੂੰ ਉਨ੍ਹਾਂ ਦੇ ਜੀਵਨ, ਅਸੂਲਾਂ ਤੇ ਸਿੱਖਿਆਵਾਂ ਪ੍ਰਤੀ ਨੌਜਵਾਨਾਂ ਪੀੜ੍ਹੀ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਭਗਤ ਸਿੰਘ ਦੀ ਕੁਰਬਾਨੀ ਨੂੰ ਨੌਜਵਾਨਾਂ ਲਈ ਵੱਡਾ ਪ੍ਰੇਰਣਾ ਸਰੋਤ ਦੱਸਿਆ। ਉਨ੍ਹਾਂ ਕਿਹਾ ਭਗਤ ਸਿੰਘ ਵਰਗੇ ਸੂਰਬੀਰ ਯੋਧਿਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਮੌਕੇ ਕੀਰਤੀ, ਸ਼ਮਾ, ਨੀਰੂ, ਮੋਨਿਕਾ ਦੀਪਸ਼ਿਖਾ, ਪੂਨਮ, ਸੁਮਨ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।