ਪੰਜਾਬੀ ਜਾਗਰਣ, ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਲਾਨ ਕੀਤਾ ਹੈ ਕਿ ਪੰਜਾਬ 'ਚ 6,000 ਆਂਗਨਵਾੜੀ ਵਰਕਰਾਂ ਦੀਆਂ ਅਸਾਮੀਆਂ ਕੱਢੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਅੱਜ ਰੱਖੜ ਪੁੰਨਿਆ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਕੇ ਬੋਲ ਰਹੇ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਮੌਕੇ ਉਹ ਪੰਜਾਬ ਦੀਆਂ ਧੀਆਂ, ਭੈਣਾਂ ਤੇ ਮਾਵਾਂ ਨੂੰ ਤੋਹਫ਼ਾ ਦੇਣਾ ਚਾਹੁੰਦੇ ਹਨ ਕਿ ਪੰਜਾਬ 'ਚ ਜਲਦ 6,000 ਅਸਾਮੀਆਂ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਭਰਤੀ ਯੋਗਤਾ ਅਨੁਸਾਰ ਹੀ ਹੋਵੇਗੀ। ਉਨ੍ਹਾਂ ਇਕ ਮਹੀਨੇ ਦੇ ਅੰਦਰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿੱਤਾ।
ਬਾਬਾ ਬਕਾਲਾ ਸਾਹਿਬ ਦੀ ਪਵਿੱਤਰ ਧਰਤੀ ਤੋਂ ਰੱਖੜ ਪੁੰਨਿਆ ਦੇ ਜੋੜ ਮੇਲੇ ਮੌਕੇ…Live https://t.co/PttVOkLz25
— Bhagwant Mann (@BhagwantMann) August 12, 2022
Posted By: Seema Anand