ਭ੍ਰਿਸ਼ਟਾਚਾਰੀ ਸਾਬਤ ਹੋਈ ਭਗਵੰਤ ਮਾਨ ਦੀ ਸਰਕਾਰ : ਮਜੀਠੀਆ ਜਸਪਾਲ ਸਿੰਘ ਗਿੱਲ ਪੰਜਾਬੀ ਜਾਗਰਣ ਮਜੀਠਾ : ਪੰਜਾਬ ਵਿਚਲੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ ਵਿਚ ਸਭ ਤੋਂ ਜਿਆਦਾ ਭ੍ਰਿਸ਼ਟਾਚਾਰ ਕਰਨ ਵਾਲੀ ਸਰਕਾਰ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ
Publish Date: Mon, 02 Nov 2026 04:18 PM (IST)
Updated Date: Mon, 02 Nov 2026 04:20 PM (IST)
ਕਿਹਾ, ਪੰਜਾਬ ਦੇ ਅਮਨ ਪਸੰਦ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਆਮ ਆਦਮੀ ਪਾਰਟੀ ਜਸਪਾਲ ਸਿੰਘ ਗਿੱਲ ਪੰਜਾਬੀ ਜਾਗਰਣ ਮਜੀਠਾ : ਪੰਜਾਬ ਵਿਚਲੀ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ ਵਿਚ ਸਭ ਤੋਂ ਜਿਆਦਾ ਭ੍ਰਿਸ਼ਟਾਚਾਰ ਕਰਨ ਵਾਲੀ ਸਰਕਾਰ ਸਾਬਤ ਹੋਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਖੇ ਅਕਾਲੀ ਵਰਕਰਾਂ ਨਾਲ 2027 ਵਿਚ ਹੋਣ ਵਾਲੀਆਂ ਆਮ ਚੋਣਾ ਸਬੰਧੀ ਵਿਚਾਰ ਚਰਚਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਜਨਤਾ ਦਾ ਭਰੋਸਾ ਗੁਆ ਚੁੱਕੀ ਹੈ ਕਿਉਂਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਜਿਹੜਾ ਆਪ ਦੇ ਕਨਵੀਨਰ ਕੇਜ਼ਰੀਵਾਲ ਤੇ ਭਗਵੰਤ ਮਾਨ ਨੇ ਕਿਹਾ ਕਿ ਸੱਤਾ ਵਿਚ ਆਉਣ ਦਿਉ ਕੁਝ ਦਿਨਾਂ ਵਿਚ ਪੰਜਾਬ ਵਿਚੋ ਨਸ਼ਾ ਖਤਮ ਕਰ ਦਿਆਂਗੇ। ਪੰਜਾਬ ਦੀ ਜਨਤਾ ਹੁਣ ਇਸ ਵਾਰ ਆਮ ਆਦਮੀ ਪਾਰਟੀ ਦੇ ਫੋਕੇ ਵਾਅਦਿਆਂ ਤੇ ਵਿਸ਼ਵਾਸ਼ ਨਹੀਂ ਕਰਨਗੇ। ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰਨਗੇ। ਇਸ ਮੌਕੇ ਜਥੇਦਾਰ ਸੰਤੋਖ ਸਿੰਘ ਸਮਰਾ, ਪ੍ਰਧਾਨ ਤਰੁਨ ਕੁਮਾਰ ਅਬਰੋਲ, ਬਾਬਾ ਹਰਭਿੰਦਰ ਸਿੰਘ ਡੇਰਾ ਭਾਈ ਸਾਲੋ ਵਾਲੇ, ਬਾਊ ਨਰੇਸ਼ ਕੁਮਾਰ, ਰਾਜੇਸ਼ ਕੁਮਾਰ ਜੀਵਨ, ਐਡਵੋਕੇਟ ਰਾਕੇਸ਼ ਪ੍ਰਾਸ਼ਰ, ਭੁਪਿੰਦਰ ਸਿੰਘ ਭਿੰਡੂ ਪ੍ਰਧਾਨ, ਦਿਲਬਾਗ ਸਿੰਘ ਗਿੱਲ,ਸਲਵੰਤ ਸਿੰਘ ਸੇਠ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਲਖਬੀਰ ਸਿੰਘ ਐਸ.ਡੀ.ਓ ਰਿਟਾ:, ਚਾਚਾ ਬਿਸ਼ਨ ਸਿੰਘ, ਦਲਜੀਤ ਕੁਮਾਰ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਅਰੁਨ ਭੱਲਾ, ਬਲਕਾਰ ਸਿੰਘ ਗਿੱਲ, ਕੌਸਲਰ ਦਵਿੰਦਰ ਸਿੰਘ,ਜਥੇਦਾਰ ਹਰਪਾਲ ਸਿੰਘ, ਹਰਦਿਆਲ ਸਿੱਘ ਲੁੱਧੜ੍ਹ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।