ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਭਾਈ ਧਿਆਨ ਸਿੰਘ ਮੰਡ ਪੜ੍ਹਣਗੇ ਕੌਮ ਦੇ ਨਾਮ ਸੰਦੇਸ਼ : ਸਖੀਰਾ
2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਤੇ ਪੰਥ ਦੇ ਨਾਮ ਸੰਦੇਸ਼ ਪੜ੍ਹਣ ਮੌਕੇ ਸੰਗਤ ਵੱਡੇ ਪੱਧਰ ’ਤੇ ਇਕੱਤਰ ਹੁੰਦੀ ਹੈ ਅਤੇ ਦਿੱਤੇ ਜਾਣ ਵਾਲੇ ਸੰਦੇਸ਼ ’ਤੇ ਅਮਲ ਕਰਦੀਆਂ ਹਨ।
Publish Date: Sun, 19 Oct 2025 10:45 PM (IST)
Updated Date: Sun, 19 Oct 2025 10:47 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : 21 ਅਕਤੂਬਰ ਨੂੰ ਦੁਪਹਿਰ 3.30 ਵਜੇ ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਵਾਂਗ ਇਸ ਵਾਰ ਵੀ ਮੁਤਵਾਜੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਮ ਸੰਦੇਸ਼ ਪੜ੍ਹਣਗੇ।
2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਤੇ ਪੰਥ ਦੇ ਨਾਮ ਸੰਦੇਸ਼ ਪੜ੍ਹਣ ਮੌਕੇ ਸੰਗਤ ਵੱਡੇ ਪੱਧਰ ’ਤੇ ਇਕੱਤਰ ਹੁੰਦੀ ਹੈ ਅਤੇ ਦਿੱਤੇ ਜਾਣ ਵਾਲੇ ਸੰਦੇਸ਼ ’ਤੇ ਅਮਲ ਕਰਦੀਆਂ ਹਨ।
ਉਨ੍ਹਾਂ ਕਿਹਾ ਕਿ ਭਾਈ ਧਿਆਨ ਸਿੰਘ ਮੰਡ ਨੇ ਪੰਥਕ ਰੀਤਾਂ, ਰਵਾਇਤਾਂ, ਪਰੰਪਰਾਵਾਂ ਤੇ ਵਿਰਾਸਤਾਂ ਨੂੰ ਉੱਚਾ ਤੇ ਸੁੱਚਾ ਰੱਖਣ ’ਚ ਅਹਿਮ ਭੂਮਿਕਾ ਅਦਾ ਕੀਤੀ ਹੈ। ਜਿਸ ਦਾ ਵਿਸ਼ਵ ਪੱਧਰ ’ਤੇ ਪ੍ਰਚਾਰ ਅਤੇ ਪ੍ਰਸਾਰ ਵੀ ਕੀਤਾ ਹੈ। ਉਨ੍ਹਾਂ ਪੰਥਕ ਹਿਤੈਸ਼ੀਆਂ ਤੇ ਪੰਥ ਦਰਦੀਆਂ ਨੂੰ 21 ਅਕਤੂਬਰ ਨੂੰ ਦੁਪਹਿਰ 3.30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ।