ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਡਾਕਟਰ ਸਰੂਪ ਸਿੰਘ ਅਲੱਗ ਵੱਲੋਂ 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਲਿਖੀ ਕਿਤਾਬ 'ਧੰਨ ਨਾਨਕ ਤੇਰੀ ਵੱਡੀ ਕਮਾਈ' ਭਾਈ ਗੁਰਇਕਬਾਲ ਸਿੰਘ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਰਿਲੀਜ਼ ਕੀਤੀ ਗਈ। ਇਸ ਮੌਕੇ ਡਾਕਟਰ ਸਰੂਪ ਸਿੰਘ ਅਲੱਗ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ 35 ਸਾਲਾਂ ਦੌਰਾਨ ਤਕਰੀਬਨ 109 ਕਿਤਾਬਾਂ ਲਿੱਖ ਕੇ ਸੰਗਤ ਨੂੰ ਸਮਰਪਿਤ ਕੀਤੀਆਂ ਜਾ ਚੁੱਕੀਆਂ ਹਨ, ਜੋ ਕਿ ਪੰਜਾਬੀ, ਅੰਗਰੇਜ਼ੀ, ਹਿੰਦੀ, ਬੰਗਾਲੀ, ਗੁਜਰਾਤੀ ਭਾਸ਼ਾਵਾਂ ਵਿਚ ਲਿਖੀਆਂ ਗਈਆਂ ਹਨ। ਡਾ. ਅਲੱਗ ਨੇ ਦੱਸਿਆ ਕਿ ਸ਼ਬਦ ਯੁੱਗ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਅਤੇ ਸੰਗਤ ਦੇ ਸਹਿਯੋਗ ਨਾਲ ਹੁਣ ਤਕ ਤਕਰੀਬਨ ਪੰਜਾਹ ਲੱਖ ਦੇ ਕਰੀਬ ਇਹ ਕਿਤਾਬਾਂ ਫ੍ਰੀ ਵੰਡੀਆਂ ਜਾ ਚੁੱਕੀਆਂ ਹਨ। 550 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਿਤਾਬ 'ਧੰਨ ਨਾਨਕ ਤੇਰੀ ਵੱਡੀ ਕਮਾਈ' ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਵਿਚ ਭਾਈ ਗੁਰਇਕਬਾਲ ਸਿੰਘ ਵੱਲੋਂ ਰਿਲੀਜ਼ ਕੀਤੀ ਹੈ।ਇਸ ਮੌਕੇ ਡਾ. ਸਰੂਪ ਸਿੰਘ ਅਲੱਗ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਗੁਰਇਕਬਾਲ ਸਿੰਘ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਹ ਕਿਤਾਬਾਂ ਵੰਡਣ ਲਈ ਵਿਸ਼ੇਸ਼ ਸਹਿਯੋਗ ਦੇ ਕੇ ਇਸ ਉਪਰਾਲੇ ਨੂੰ ਹੋਰ ਉਤਸ਼ਾਹਿਤ ਕੀਤਾ।