ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਸ਼੍ਰੋਮਣੀ ਕਮੇਟੀ ਦੇ ਤੀਜੀ ਵਾਰ ਲਗਾਤਾਰ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ 'ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ ਆਇਆਂ ਆਖਿਆ।

ਇਸ ਦੌਰਾਨ ਭਾਈ ਲੌਂਗੋਵਾਲ ਸਮੇਤ ਸਾਰੇ ਅਹੁਦੇਦਾਰਾਂ ਨੂੰ ਗੁਲਦਸਤੇ ਭੇਟ ਕੀਤੇ ਗਏ। ਸਵਾਗਤ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ, ਮਹਿੰਦਰ ਸਿੰਘ ਆਹਲੀ, ਅਵਤਾਰ ਸਿੰਘ ਸੈਂਪਲਾ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਤਿੰਦਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਨਿਸ਼ਾਨ ਸਿੰਘ, ਤੇਜਿੰਦਰ ਸਿੰਘ ਪੱਡਾ, ਗੁਰਿੰਦਰ ਸਿੰਘ ਮਥਰੇਵਾਲ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।