ਭੱਟੀ ਨੇ ਤਰਨਤਾਰਨ ਦੇ ਵੋਟਰਾਂ ਦਾ ਕੀਤਾ ਧੰਨਵਾਦ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਨੇ ਤਰਨਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ।
Publish Date: Sat, 15 Nov 2025 04:25 PM (IST)
Updated Date: Sat, 15 Nov 2025 04:26 PM (IST)

ਵੋਟਰਾਂ ਨੇ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰਿਆ : ਭੱਟੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਮੀਡੀਆ ਇੰਚਾਰਜ ਅਰਵਿੰਦਰ ਸਿੰਘ ਭੱਟੀ ਨੇ ਤਰਨਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਤਰਨਤਾਰਨ ਦੇ ਵੋਟਰਾਂ ਦਾ ਧੰਨਵਾਦ ਕੀਤਾ ਹੈ। ਭੱਟੀ ਨੇ ਕਿਹਾ ਕਿ ਇਸ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਹ 2027 ਵਿਚ ਵੀ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਦਾ ਮਨ ਬਣਾ ਚੁੱਕੇ ਹਨ। ਅਰਵਿੰਦਰ ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹੁਣ ਆਪਣੇ ਰਹਿੰਦੇ ਕਾਰਜਕਾਲ ਵਿਚ ਸਮੁੱਚੇ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਲਿਆਵੇਗੀ ਅਤੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਲਈ ਜਿੰਨੀਆਂ ਵੀ ਸਹੂਲਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਜਲਦੀ ਹੀ ਹਰ ਪਰਿਵਾਰ ਵਾਸਤੇ ਦੱਸ ਲੱਖ ਰੁਪਏ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਔਰਤਾਂ ਲਈ ਇੱਕ ਹਜ਼ਾਰ ਰੁਪਏ ਮਹੀਨਾ ਦੀ ਰਾਸ਼ੀ ਆਉਂਦੇ ਬਜਟ ਸੈਸ਼ਨ ਤੋਂ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਵੋਟਰਾਂ ਨੇ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕੀਤਾ ਹੈ।