- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੇਕਰ ਸਮਝੌਤਾ ਪੰਜਾਬ ਦੇ ਹਿੱਤਾਂ ਲਈ ਹੁੰਦਾ ਹੈ ਤਾਂ ਇਹ ਪੰਜਾਬੀਆਂ ਦੇ ਲਈ ਲਾਭਦਾਇਕ ਹੋਵੇਗਾ, ਪਰ ਸਮਝੌਤੇ ਸਬੰਧੀ ਹਰੇਕ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਸਿੱਖਾਂ ਪ੍ਰਤੀ ਮਾੜਾ ਨਾ ਬੋਲੇ ਜੇਕਰ ਕੋਈ ਵਿਅਕਤੀਗਤ ਤੌਰ ਦੇ ਉੱਤੇ ਗਲਤੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਬੋਲਿਆ ਜਾ ਸਕਦਾ ਹੈ ਸਿੱਖਾਂ ਨੂੰ ਆਪਸ ਵਿੱਚ ਇੱਕ ਹੋ ਕੇ ਚੱਲਣ ਦੀ ਲੋੜ ਹੈ ਤਾਂ ਹੀ ਸਿੱਖ ਅਤੇ ਪੰਜਾਬ ਦੀ ਭਲਾਈ ਹੋ ਸਕਦੀ ਹੈ ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਰਸ਼ਨ ਕਰਨ ਪਹੁੰਚੇ ਭੂੰਦੜ ਨੇ ਜਿੱਥੇ ਸੰਗਤਾਂ ਨੂੰ ਵਧਾਈ ਦਿੱਤੀ ਉੱਥੇ ਹੀ ਪੰਜਾਬ ਦੇ ਭਲੇ ਅਤੇ ਚੜਦੀਕਲਾ ਲਈ ਅਰਦਾਸ ਕੀਤੀ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੂੰਦੜ ਨੇ ਕਿਹਾ ਕਿ ਗੁਰੂ ਸਾਹਿਬ ਨੇ ਹਮੇਸ਼ਾ ਹੀ ਸਾਨੂੰ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਅਤੇ ਹਰ ਸਿੱਖ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕੰਮ ਕੀਤਾ ਹੈ। ਭਾਰਤੀ ਜਨਤਾ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ 'ਤੇ ਉਨ੍ਹਾਂ ਕਿਹਾ ਕਿ ਇਹ ਅਧਿਕਾਰ ਪਾਰਟੀ ਪ੍ਰਧਾਨ ਪਾਸ ਹਨ। ਭੂੰਦੜ ਨੇ ਕਿਹਾ ਕਿ ਅਕਾਲੀ ਤੇ ਭਾਜਪਾ ਦਾ ਸਮਝੌਤਾ ਪੰਜਾਬ ਦੇ ਹਿੱਤਾਂ ਲਈ ਹੋ ਸਕਦਾ ਹੈ । ਪਿਛਲੇ ਸਮੇਂ ਦਰਮਿਆਨ ਵੀ ਅਕਾਲੀ-ਭਾਜਪਾ ਨੇ ਪੰਜਾਬ ਦੇ ਹਿੱਤਾਂ ਲਈ ਬਹੁਤ ਕੰਮ ਕੀਤਾ ਸੀ । ਜੇਕਰ ਸਮਝੌਤਾ ਪੰਜਾਬ ਦੇ ਹਿੱਤਾਂ ਲਈ ਹੁੰਦਾ ਹੈ ਤਾਂ ਇਹ ਪੰਜਾਬੀਆਂ ਦੇ ਲਈ ਲਾਭਦਾਇਕ ਹੋਵੇਗਾ, ਪਰ ਸਮਝੌਤੇ ਸਬੰਧੀ ਹਰੇਕ ਫੈਸਲਾ ਲੈਣ ਦਾ ਅਧਿਕਾਰ ਪਾਰਟੀ ਪ੍ਰਧਾਨ ਨੂੰ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਿੱਖ ਸਿੱਖਾਂ ਪ੍ਰਤੀ ਮਾੜਾ ਨਾ ਬੋਲੇ ਜੇਕਰ ਕੋਈ ਵਿਅਕਤੀਗਤ ਤੌਰ ਦੇ ਉੱਤੇ ਗਲਤੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਬੋਲਿਆ ਜਾ ਸਕਦਾ ਹੈ ਸਿੱਖਾਂ ਨੂੰ ਆਪਸ ਵਿੱਚ ਇੱਕ ਹੋ ਕੇ ਚੱਲਣ ਦੀ ਲੋੜ ਹੈ ਤਾਂ ਹੀ ਸਿੱਖ ਅਤੇ ਪੰਜਾਬ ਦੀ ਭਲਾਈ ਹੋ ਸਕਦੀ ਹੈ ।