ਸਟਾਫ ਰਿਪੋਰਟਰ, ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ 'ਚ ਭਾਰੀ ਬਹੁਮਤ ਹਾਸਲ ਕਰਨ 'ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਿਨ ਹਾਲਾਤ 'ਚ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਤੇ ਸਥਾਨਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬਿਹਤਰ ਨਤੀਜੇ ਦਿੰਦਾ ਹੈ ਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿੱਤੇ ਦੀ ਬਿਹਤਰੀ ਲਈ ਇਸੇ ਤਰ੍ਹਾਂ ਹੀ ਅੱਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।