ਅੰਮਿ੍ਤਪਾਲ ਸਿੰਘ, ਅੰਮਿ੍ਤਸਰ : ਮਾਸਟਰ ਤਾਰਾ ਸਿੰਘ ਦੀ ਦੋਹਤਰੀ ਬੀਬੀ ਕਿਰਨਜੋਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਇੰਜ ਜਾਪਦਾ ਹੈ ਕਿ ਮਾਸਟਰ ਤਾਰਾ ਸਿੰਘ ਨੂੰ ਆਖਰਕਾਰ ਪੰਜਾਬ ਦੇ ਵੱਡੇ ਆਗੂ ਵਜੋਂ ਪਛਾਣਿਆ ਜਾ ਰਿਹਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਨੇ ਮਾਸਟਰ ਤਾਰਾ ਸਿੰਘ ਦੇ ਜਨਮ ਦਿਨ ਦੀ ਯਾਦ ਵਿਚ ਅਖਬਾਰਾਂ ਵਿਚ ਇਸ਼ਤਿਹਾਰ ਦਿੱਤੇ ਹਨ। ਸੱਚਮੁਚ ਇਹ ਸਵਾਗਤਯੋਗ ਕਦਮ ਹੈ।