ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਥਾਨਕ ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਅੰਮ੍ਰਿਤਸਰ ਦੇ ਵਿਿਦਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਵੱਖ-ਵੱਖ ਪ੍ਰੀਖਿਆ ਨਤੀਜਿਆਂ ਵਿਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ
Publish Date: Sun, 19 Apr 2026 04:38 PM (IST)
Updated Date: Sun, 19 Apr 2026 04:42 PM (IST)

ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਅਕਾਦਮਿਕ ਮੱਲਾਂ ਦਾ ਸਿਹਰਾ ਸਟਾਫ ਤੇ ਵਿਦਿਆਰਥੀਆਂ ਦੀ ਮਿਹਨਤ ਸਿਰ ਬੰਨ੍ਹਿਆ ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਅੰਮ੍ਰਿਤਸਰ : ਸਥਾਨਕ ਤ੍ਵੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਅੰਮ੍ਰਿਤਸਰ ਦੇ ਵਿਿਦਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਵੱਖ-ਵੱਖ ਪ੍ਰੀਖਿਆ ਨਤੀਜਿਆਂ ਵਿਚ ਬੇਹੱਦ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਖੁਸ਼ੀ ਦੇ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਨਤੀਜਿਆਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਬੀਸੀਏ, ਬੀਏ, ਬੀਐਸਸੀ (ਇਕਨਾਮਿਕਸ), ਬੀਕਾਮ (ਸਮੈਸਟਰ 1, 3, 5), ਬੀਕਾਮ (ਐਫਐਸ- ਸਮੈਸਟਰ 1, 3, 5), ਬੀਬੀਏ ਅਤੇ ਐਮਕਾਮ ਦੇ ਨਤੀਜਿਆਂ ਵਿੱਚ ਵਿਿਦਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਕਾਲਜ ਪਹੁੰਚਣ ਤੇ ਹੋਣਹਾਰ ਵਿਿਦਆਰਥੀਆਂ ਦਾ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਕੁਲਵਿੰਦਰ ਸਿੰਘ ਨੇ ਇਸ ਸਫਲਤਾ ਲਈ ਸਮੂਹ ਵਿਭਾਗ ਮੁਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਿਦਆਰਥੀਆਂ ਦੀ ਲਗਨ ਅਤੇ ਸਟਾਫ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿਿਦਆ ਸੁਖਮਿੰਦਰ ਸਿੰਘ ਨੇ ਵੀ ਵਿਿਦਆਰਥੀਆਂ ਅਤੇ ਪ੍ਰਬੰਧਕਾਂ ਨੂੰ ਸ਼ੁਭਕਾਮਨਾਵਾਂ ਭੇਜੀਆਂ। ਪ੍ਰਿੰਸੀਪਲ ਨੇ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਲਜ ਨੂੰ ਆਧੁਨਿਕ ਲੀਹਾਂ ਤੇ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ: ਵਿਿਦਆਰਥੀਆਂ ਲਈ ਨਵੀਂ ਤਕਨੀਕ ਵਾਲੇ ਸਮਾਰਟ ਰੂਮ ਅਤੇ ਆਈਸੀਟੀ ਲੈਬਾਂ ਤਿਆਰ ਕੀਤੀਆਂ ਗਈਆਂ ਹਨ। ਵਿੱਤੀ ਸਹਾਇਤਾ ਲਈ ਲੋੜਵੰਦ ਅਤੇ ਹੋਣਹਾਰ ਵਿਿਦਆਰਥੀਆਂ ਨੂੰ ਫੀਸਾਂ ਵਿੱਚ ਵਿਸ਼ੇਸ਼ ਛੋਟ ਦਿੱਤੀ ਜਾਂਦੀ ਹੈ। ਰੋਜ਼ਗਾਰ ਦੇ ਮੌਕੇ ਦੇਣ ਲਈ ਪੜ੍ਹਾਈ ਤੋਂ ਬਾਅਦ ਵਿਿਦਆਰਥੀਆਂ ਦੀ ਪਲੇਸਮੈਂਟ (ਨੌਕਰੀ) ਲਈ ਵਿਸ਼ੇਸ਼ ਪ੍ਰਬੰਧ ਅਤੇ ਟ੍ਰੇਨਿੰਗ ਦਿੱਤੀ ਜਾਂਦੀ ਹੈ। ਐੱਨਡੀਏ ਦੀ ਤਿਆਰੀ ਲਈ ਰੱਖਿਆ ਸੇਵਾਵਾਂ ਵਿੱਚ ਜਾਣ ਦੇ ਚਾਹਵਾਨ ਵਿਿਦਆਰਥੀਆਂ ਲਈ ਐਨ.ਡੀ.ਏ. ਦੀ ਪ੍ਰੀਖਿਆ ਦੀ ਤਿਆਰੀ ਵਾਸਤੇ ਵਿਸ਼ੇਸ਼ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਕਾਲਜ ਪ੍ਰਬੰਧਕਾਂ ਨੇ ਦੁਹਰਾਇਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਿਦਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਹੈ।