ਅੰਮ੍ਰਿਤਸਰ 'ਚ ਵੱਡਾ ਹਾਦਸਾ, ਰਾਮ ਤਲਾਈ ਚੌਕ ਨੇੜੇ ਖੜ੍ਹੀਆਂ ਦੋ ਬੱਸਾਂ ਨੂੰ ਅਚਾਨਕ ਲੱਗੀ ਭਿਆਨਕ ਅੱਗ; ਸੜ ਕੇ ਹੋਈਆਂ ਸੁਆਹ
ਰਾਮ ਤਲਾਈ ਚੌਕ ਨੇੜੇ ਵੀਰਵਾਰ ਦੇਰ ਰਾਤ ਪਾਰਕ ਕੀਤੀਆਂ ਇੱਕ ਨਿੱਜੀ ਕੰਪਨੀ ਦੀਆਂ ਦੋ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਦੱਸ ਮਿੰਟ ਦੇ ਅੰਦਰ ਮੌਕੇ ’ਤੇ ਪਹੁੰਚ ਗਈਆਂ। ਹਾਲਾਂਕਿ ਅੱਗ ’ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਨੂੰ ਦੋ ਘੰਟਿਆਂ ਤੋਂ ਵੱਧ ਸਮਾਂ ਲੱਗ ਗਿਆ।
Publish Date: Fri, 02 Oct 2026 01:23 PM (IST)
Updated Date: Fri, 02 Oct 2026 01:27 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ - ਰਾਮ ਤਲਾਈ ਚੌਕ ਨੇੜੇ ਵੀਰਵਾਰ ਦੇਰ ਰਾਤ ਪਾਰਕ ਕੀਤੀਆਂ ਇੱਕ ਨਿੱਜੀ ਕੰਪਨੀ ਦੀਆਂ ਦੋ ਬੱਸਾਂ ਨੂੰ ਅਚਾਨਕ ਅੱਗ ਲੱਗ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਦੱਸ ਮਿੰਟ ਦੇ ਅੰਦਰ ਮੌਕੇ ’ਤੇ ਪਹੁੰਚ ਗਈਆਂ। ਹਾਲਾਂਕਿ ਅੱਗ ’ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਨੂੰ ਦੋ ਘੰਟਿਆਂ ਤੋਂ ਵੱਧ ਸਮਾਂ ਲੱਗ ਗਿਆ।
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸ਼ਕਤੀ ਬੱਸ ਸਰਵਿਸ ਦੀਆਂ ਬੱਸਾਂ ਅਕਸਰ ਦਿਨ ਭਰ ਸਵਾਰੀਆਂ ਲਿਜਾਣ ਤੋਂ ਬਾਅਦ ਦੇਰ ਰਾਤ ਰਾਮ ਤਲਾਈ ਚੌਕ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚ ਪਾਰਕ ਕਰ ਦਿੱਤੀਆਂ ਜਾਂਦੀਆਂ ਹਨ। ਰਾਤ ਪੌਣੇ ਬਾਰ੍ਹਾਂ ਵਜੇ ਤੋਂ ਬਾਅਦ ਕੰਪਨੀ ਦੇ ਕੈਸ਼ੀਅਰ ਬਲਤੇਜ ਸਿੰਘ ਨੇ ਜਦੋਂ ਬੱਸਾਂ ਨੂੰ ਅੱਗ ਲੱਗੀ ਦੇਖੀ ਤਾਂ ਤੁਰੰਤ ਇਸ ਦੀ ਜਾਣਕਾਰੀ ਕੰਪਨੀ ਦੇ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ। ਮੌਕੇ ’ਤੇ ਮੌਜੂਦ ਲੋਕਾਂ ਮੁਤਾਬਕ ਪਹਿਲਾਂ ਇੱਕ ਬੱਸ ਨੂੰ ਅੱਗ ਲੱਗੀ ਅਤੇ ਦੇਖਦੇ ਹੀ ਦੇਖਦੇ ਅੱਗ ਦੂਜੀ ਬੱਸ ਤੱਕ ਵੀ ਪਹੁੰਚ ਗਈ। ਦੋਵੇਂ ਬੱਸਾਂ ਇੱਕ-ਦੂਜੇ ਦੇ ਬਿਲਕੁਲ ਨਾਲ ਪਾਰਕ ਕੀਤੀਆਂ ਹੋਈਆਂ ਸਨ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ ਕਿਸੇ ਸ਼ਰਾਰਤੀ ਤੱਤ ਨੇ ਦੋਵੇਂ ਬੱਸਾਂ ਨੂੰ ਅੱਗ ਲਗਾਈ ਹੋ ਸਕਦੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।