
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਸਬੇ ਦੀ ਹਦੂਦ 'ਚ ਪੈਂਦੇ ਏਰੀਆ 'ਚ 27 ਅਤੇ 28 ਅਗਸਤ ਨੂੰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਸ਼ਰਾਬ ਦੀ ਵਰਤੋਂ ਅਤੇ ਵਿਰਕੀ ਕਰਨਾ। ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ। ਉਨ੍ਹਾਂ ਦੀ ਵਰਤੋਂ ਅਤੇ ਵਿਰਕੀ ਕਰਨਾ, ਡਾਂਸਰਾਂ ਦੁਆਰਾ ਮਨੋਰੰਜਨ ਕਰਨਾ, ਜਿਸ ਦੁਆਰਾ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ। ਖੇਤੀਬਾੜੀ ਨਾਲ ਸੰਬੰਧਿਤ ਔਜ਼ਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨਾ। ਆਦਿ 'ਤੇ ਪਾਬੰਦੀ ਰਹੇਗੀ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਬਾਬਾ ਬਕਾਲਾ ਸਾਹਿਬ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਮੇਲਾ ਹਰ ਸਾਲ ਦੀ ਤਰ੍ਹਾਂ ਮਨਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ ਵੀ ਕਰਾਇਆ ਜਾ ਰਿਹਾ ਹੈ। ਇਸ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਤੇ ਪੰਜਾਬ ਦੀਆ ਉੱਘੀਆਂ ਸ਼ਖ਼ਸੀਅਤਾਂ ਪੁੱਜਦੀਆਂ ਹਨ। ਇਸ ਲਈ ਸੰਗਤਾਂ ਦੀ ਆਮਦ, ਸੁਰੱਖਿਆ, ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਸਾਹਿਬ ਦੇ ਕਸਬੇ ਦੀ ਹਦੂਦ 'ਚ ਪੈਂਦੇ ਏਰੀਆ 'ਚ 27 ਅਤੇ 28 ਅਗਸਤ ਨੂੰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਸ਼ਰਾਬ ਦੀ ਵਰਤੋਂ ਅਤੇ ਵਿਰਕੀ ਕਰਨਾ। ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ। ਉਨ੍ਹਾਂ ਦੀ ਵਰਤੋਂ ਅਤੇ ਵਿਰਕੀ ਕਰਨਾ, ਡਾਂਸਰਾਂ ਦੁਆਰਾ ਮਨੋਰੰਜਨ ਕਰਨਾ, ਜਿਸ ਦੁਆਰਾ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ। ਖੇਤੀਬਾੜੀ ਨਾਲ ਸੰਬੰਧਿਤ ਔਜ਼ਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨਾ। ਆਦਿ 'ਤੇ ਪਾਬੰਦੀ ਰਹੇਗੀ।
ਵਧੀਕ ਜਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਸਾਹਿਬ ਕਸਬੇ ਦੀ ਹਦੂਦ 'ਚ ਪੈਂਦੇ ਏਰੀਆ ਮਿਤੀ 27.08.2026 ਤੇ ਮਿਤੀ 28.08.2026 ਤਕ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਉਸ ਦੀ ਵਰਤੋਂ ਕਰਨ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਦੀ ਵਰਤੋਂ ਅਤੇ ਵਿਰਕੀ ਕਰਨ, ਡਾਂਸਰਾਂ ਦੁਆਰਾ ਮਨੋਰੰਜਨ ਕਰਨ, ਜਿਸ ਰਾਹੀਂ ਧਾਰਮਿਕ ਭਾਵਨਾਂਵਾਂ ਨੂੰ ਠੇਸ ਪੁੱਜਦੀ ਹੋਵੇ ਅਤੇ ਖੇਤੀਬਾੜੀ ਨਾਲ ਸੰਬੰਧਿਤ ਔਜ਼ਾਰਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਦੀਆਂ ਕਾਪੀਆਂ ਜ਼ਿਲ੍ਹਾ ਮੈਜਿਸਟਰੇਟ/ਕਮਿਸ਼ਨਰ ਪੁਲਿਸ/ਸੀਨੀਅਰ ਕਪਤਾਨ ਪੁਲਿਸ/ਉਪ ਮੰਡਲ ਦਫਤਰ/ਤਹਿਸੀਲ ਦਫ਼ਤਰ ਦੇ ਲੱਗੇ ਨੋਟਿਸ ਬੋਰਡਾਂ ਅਤੇ ਜਿਲ੍ਹੇ ਦੇ ਸਦਰ ਮੁਕਾਮਾਂ ਅਤੇ ਉਘੀਆਂ ਥਾਵਾਂ ਤੇ ਚਸਪਾ ਕਰਕੇ ਲੋੜੀਂਦੀ ਕਾਰਵਾਈ ਤੁਰੰਤ ਅਮਲ ਵਿਚ ਲਿਆਉਗੇ।