ਪੰਜਾਬ ਦੇ ਕਾਲੇ ਦੌਰ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵੱਡੀ ਅਪੀਲ! ਬੀਬੀ ਖਾਲੜਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, 'ਲੋਕ ਕਮਿਸ਼ਨ' ਦੇ ਗਠਨ ਦੀ ਚੁੱਕੀ ਮੰਗ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ 1980 ਅਤੇ 1990 ਦੇ ਦਹਾਕੇ ਦੌਰਾਨ ਲਾਪਤਾ ਕੀਤੇ ਗਏ ਵਿਅਕਤੀਆਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਸੁਤੰਤਰ ਲੋਕ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।
Publish Date: Tue, 14 Jul 2026 09:22 AM (IST)
Updated Date: Tue, 14 Jul 2026 09:24 AM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ 1980 ਅਤੇ 1990 ਦੇ ਦਹਾਕੇ ਦੌਰਾਨ ਲਾਪਤਾ ਕੀਤੇ ਗਏ ਵਿਅਕਤੀਆਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਦੀ ਸੱਚਾਈ ਸਾਹਮਣੇ ਲਿਆਉਣ ਲਈ ਸੁਤੰਤਰ ਲੋਕ ਕਮਿਸ਼ਨ ਬਣਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਮੌਕੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਠੋਸ ਕਦਮ ਚੁੱਕੇ ਜਾਣ। ਬੀਬੀ ਖਾਲੜਾ ਨੇ ਮੰਗ ਕੀਤੀ ਕਿ ਅਣਪਛਾਤੀਆਂ ਲਾਸ਼ਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਬਣਦਾ ਸਨਮਾਨ ਦਿੱਤਾ ਜਾਵੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਪਰਿਵਾਰਾਂ ਦੀ ਮਾਲੀ ਸਹਾਇਤਾ ਕਰੇ।
ਉਨ੍ਹਾਂ ਦੋਸ਼ ਲਾਇਆ ਕਿ ਵੱਖ-ਵੱਖ ਸਰਕਾਰਾਂ ਨੇ ਮਨੁੱਖੀ ਹੱਕਾਂ ਦੀਆਂ ਉਲੰਘਣਾਵਾਂ ਦੇ ਮਾਮਲਿਆਂ ਵਿੱਚ ਪੀੜਤਾਂ ਨੂੰ ਇਨਸਾਫ਼ ਨਹੀਂ ਦਿਵਾਇਆ, ਜਦਕਿ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਅਹੁਦੇ ਮਿਲਦੇ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਨੂੰ ਕਾਨੂੰਨ ਤੋਂ ਉੱਪਰ ਨਹੀਂ ਹੋਣਾ ਚਾਹੀਦਾ ਅਤੇ ਮਨੁੱਖੀ ਹੱਕਾਂ ਦੀ ਉਲੰਘਣਾ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਵੇ। ਬੀਬੀ ਖਾਲੜਾ ਨੇ ਅਪੀਲ ਕੀਤੀ ਕਿ ਇਸ ਮਸਲੇ ਨੂੰ ਸਿਆਸੀ ਲਾਭ ਲਈ ਵਰਤਣ ਦੀ ਬਜਾਏ ਸੱਚ ਅਤੇ ਇਨਸਾਫ਼ ਨੂੰ ਯਕੀਨੀ ਬਣਾਇਆ ਜਾਵੇ।