ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ 'ਚ ਵੱਡੇ ਫ਼ੈਸਲੇ; ਕਈ ਅਹਿਮ ਅਤੇ ਪੰਥਕ ਮਤੇ ਸਰਬਸੰਮਤੀ ਨਾਲ ਪਾਸ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਇਕੱਤਰਤਾ ਇਕ ਨੁਕਾਤੀ ਏਜੰਡੇ `ਤੇ ਹੋਵੇਗੀ । ਵਿਸ਼ੇਸ਼ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ ਨੂੰ ਜਾਰੀ ਆਦੇਸ਼ ‘ਤੇ ਵਿਚਾਰ ਚਰਚਾ ਹੋਵੇਗੀ। ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
Publish Date: Sat, 27 Jun 2026 03:32 PM (IST)
Updated Date: Sat, 27 Jun 2026 03:33 PM (IST)

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵਿਖੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਹ ਇਕੱਤਰਤਾ ਇਕ ਨੁਕਾਤੀ ਏਜੰਡੇ `ਤੇ ਹੋਵੇਗੀ । ਵਿਸ਼ੇਸ਼ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ 15 ਜੂਨ ਨੂੰ ਜਾਰੀ ਆਦੇਸ਼ ‘ਤੇ ਵਿਚਾਰ ਚਰਚਾ ਹੋਵੇਗੀ। ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।
ਇਸ ਦੌਰਾਨ ਇਜਲਾਸ ਵੱਲੋਂ ਸਰਬ ਸੰਮਤੀ ਨਾਮ ਮਤਾ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਵਾਉਣ ਲਈ ਸ਼ਿਕਾਇਤ ਦਿੱਤੀ ਜਾਵੇਗੀ। ਜਨਰਲ ਹਾਊਸ ਵੱਲੋਂ ਇਹ ਵੀ ਪਾਸ ਕੀਤਾ ਗਿਆ ਹੈ ਕਿ ਅੱਗੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ, ਇਸ ਲਈ ਉਹ ਤੁਰੰਤ ਅਸਤੀਫਾ ਦੇਵੇ।
5 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ 5 ਜੁਲਾਈ ਨੂੰ ਪੰਥਕ ਇਕੱਤਰਤਾ ਕੀਤੀ ਜਾਵੇਗੀ। ਮਹਾਰਾਸ਼ਟਰ ਬੋਲੋ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਦੇੜ ਬੋਰਡ 'ਚ 1956 ਐਕਟ 'ਚ ਸੋਧ ਅਤੇ ਬਦਲਾਅ ਕੀਤੇ ਜਾਣ ਸਬੰਧੀ ਸ਼੍ਰੋਮਣੀ ਕਮੇਟੀ ਨੇ ਨਿੰਦਾ ਮਤਾ ਪਾਸ ਕੀਤਾ ਹੈ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁਰਾਣੇ ਕਿਸੇ ਵੀ ਐਕਟ ਨੂੰ ਬਦਲਿਆ ਨਾ ਜਾਵੇ।