- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸਾਢੇ ਨੌਂ ਕਿਲੋਗ੍ਰਾਮ ਹੈਰੋਇਨ ਦੀ ਖੇਪ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਰਾਮਦ ਕੀਤਾ ਹੈ। ਅਣਪਛਾਤੇ ਤਸਕਰਾਂ ਖ਼ਿਲਾਫ਼ ਥਾਣਾ ਭਿੰਡੀਸੈਦਾਂ ਅਤੇ ਘਰਿੰਡਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅੰਮ੍ਰਿਤਸਰ : ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸਾਢੇ ਨੌਂ ਕਿਲੋਗ੍ਰਾਮ ਹੈਰੋਇਨ ਦੀ ਖੇਪ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਬਰਾਮਦ ਕੀਤਾ ਹੈ। ਅਣਪਛਾਤੇ ਤਸਕਰਾਂ ਖ਼ਿਲਾਫ਼ ਥਾਣਾ ਭਿੰਡੀਸੈਦਾਂ ਅਤੇ ਘਰਿੰਡਾ ਥਾਣੇ ਦੀ ਪੁਲਿਸ ਨੇ ਅਣਪਛਾਤੇ ਤਸਕਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਤਾ ਲਗਾਉਣ ਵਿਚ ਲੱਗੀ ਹੈ ਕਿ ਇਹ ਖੇਪ ਕਿਹੜੇ ਤਸਕਰਾਂ ਨੇ ਮੌਕੇ ’ਤੇ ਪਹੁੰਚ ਕੇ ਚੁੱਕਣੀ ਸੀ।
ਪਹਿਲੇ ਮਾਮਲੇ ਵਿਚ ਥਾਣਾ ਭਿੰਡੀ ਸੈਦਾਂ ਦੀ ਇੰਚਾਰਜ ਇੰਸਪੈਕਟਰ ਸਿਮਰਨਜੀਤ ਕੌਰ ਨੇ ਸ਼ਿਕਾਇਤ ਵਿਚ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਾਕਿ ਤਸਕਰਾਂ ਨੇ ਡਰੋਨ ਰਾਹੀਂ ਸਰਹੱਦੀ ਪਿੰਡ ਅਵਾਣ ਲੱਖਾ ਸਿੰਘ ਵਿਚ ਹੈਰੋਇਨ ਦੀ ਖੇਪ ਸੁੱਟੀ ਹੈ। ਪੁਲਿਸ ਨੇ ਮੌਕੇ ’ਤੇ ਜਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਤਾਂ ਉੱਥੋਂ ਕਰੀਬ ਨੌਂ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸੇ ਥਾਂ ਤੋਂ ਕੁਝ ਹੀ ਦੂਰੀ ’ਤੇ ਦੋ ਬਾਈਕ, ਇੱਕ ਸਿਮ ਅਤੇ ਇੱਕ ਟਰੈਕਟਰ ਵੀ ਪੁਲਿਸ ਨੇ ਜ਼ਬਤ ਕੀਤੇ ਹਨ।
ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸਿਮ, ਬਾਈਕ ਅਤੇ ਟਰੈਕਟਰ ਕਿਸ ਦੇ ਨਾਂ ’ਤੇ ਹਨ। ਦੂਜੇ ਮਾਮਲੇ ਵਿਚ ਥਾਣਾ ਘਰਿੰਡਾ ਦੇ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਖੈਹਰਾ ਪਿੰਡ ਦੇ ਖੇਤਾਂ ਵਿਚ ਹੈਰੋਇਨ ਸੁੱਟੀ ਗਈ ਹੈ। ਇਸ ਤੋਂ ਬਾਅਦ ਸਰਚ ਮੁਹਿੰਮ ਚਲਾ ਕੇ ਉੱਥੋਂ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਗਈ।