ਡੇਰਾ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਵੱਡੀ ਖ਼ਬਰ, ਭੰਡਾਰਿਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ
ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਨਾਲ ਜੁੜੇ ਸ਼ਰਧਾਲੂਆਂ ਦੇ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਸੂਚਨਾ ਦੇ ਅਨੁਸਾਰ ਜੂਨ ਮਹੀਨੇ ਦੇ ਪਹਿਲੇ ਹਫਤੇ ਦੇ ਵਿੱਚ ਭਾਵ 06 ਅਤੇ 07 ਜੂਨ ਨੂੰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਵਿਸ਼ੇਸ਼ ਭੰਡਾਰੇ ਹੋਣਗੇ।
Publish Date: Thu, 28 May 2026 01:53 PM (IST)
Updated Date: Thu, 28 May 2026 01:54 PM (IST)
ਗੌਰਵ ਜੋਸ਼ੀ, ਪੰਜਾਬੀ ਜਾਗਰਣ, ਰਈਆ - ਡੇਰਾ ਰਾਧਾ ਸਵਾਮੀ ਸਤਸੰਗ ਬਿਆਸ ਨਾਲ ਜੁੜੇ ਸ਼ਰਧਾਲੂਆਂ ਦੇ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਸੂਚਨਾ ਦੇ ਅਨੁਸਾਰ ਜੂਨ ਮਹੀਨੇ ਦੇ ਪਹਿਲੇ ਹਫਤੇ ਦੇ ਵਿੱਚ ਭਾਵ 06 ਅਤੇ 07 ਜੂਨ ਨੂੰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਵਿਸ਼ੇਸ਼ ਭੰਡਾਰੇ ਹੋਣਗੇ।
ਇਸ ਸਬੰਧੀ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਜੋਨਲ ਸੈਕਰਟਰੀ ਸੁਨੀਲ ਤਲਵਾੜ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਉਕਤ ਜਾਣਕਾਰੀ ਦੀ ਪੁਸ਼ਟੀ ਕੀਤੀ ਗਈ ਹੈ। ਜਿਸ ਤੋਂ ਬਾਅਦ ਸੰਗਤ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਦੇ ਵਿੱਚ ਸਕੂਲੀ ਬੱਚਿਆਂ ਨੂੰ ਵੀ ਛੁੱਟੀਆਂ ਪੈ ਜਾਣ ਤੋਂ ਬਾਅਦ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚਦੀਆਂ ਹਨ।