ਅੰਮ੍ਰਿਤਸਰ ਤੋਂ ਵੱਡੀ ਖ਼ਬਰ: ਸ਼੍ਰੀ ਦੁਰਗਿਆਣਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਹਾਈ ਅਲਰਟ 'ਤੇ
ਪੰਜਾਬ ਦੇ ਪ੍ਰਮੁੱਖ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਧਮਕੀ ਇਕ ਈਮੇਲ ਰਾਹੀਂ ਦਿੱਤੀ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਪ੍ਰਮੁੱਖ ਧਾਰਮਿਕ ਸਥਾਨ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ, ਜਲੰਧਰ ਦੇ ਦੇਵੀ ਤਾਲਾਬ ਮੰਦਰ, ਬਠਿੰਡਾ ਦੇ ਮੈਸਰ ਮੰਦਰ ਅਤੇ ਪਟਿਆਲਾ ਦੇ ਕਾਲੀ ਦੇਵੀ ਮੰਦਰ ਨੂੰ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਧਾਰਮਿਕ ਸਥਾਨਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਉਣ ਜਾਣ ਵਾਲੇ ਸ਼ਰਧਾਲੂਆਂ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਸਕੇ।
Publish Date: Thu, 04 Jun 2026 03:06 PM (IST)
Updated Date: Thu, 04 Jun 2026 03:10 PM (IST)
ਰਾਜਨ ਮਹਿਰਾ, ਪੰਜਾਬੀ ਜਾਗਰਣ, ਅੰਮ੍ਰਿਤਸਰ। ਪੰਜਾਬ ਦੇ ਪ੍ਰਮੁੱਖ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਹ ਧਮਕੀ ਇਕ ਈਮੇਲ ਰਾਹੀਂ ਦਿੱਤੀ ਗਈ ਹੈ।
ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਪ੍ਰਮੁੱਖ ਧਾਰਮਿਕ ਸਥਾਨ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਰ, ਜਲੰਧਰ ਦੇ ਦੇਵੀ ਤਾਲਾਬ ਮੰਦਰ, ਬਠਿੰਡਾ ਦੇ ਮੈਸਰ ਮੰਦਰ ਅਤੇ ਪਟਿਆਲਾ ਦੇ ਕਾਲੀ ਦੇਵੀ ਮੰਦਰ ਨੂੰ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਧਾਰਮਿਕ ਸਥਾਨਾ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਆਉਣ ਜਾਣ ਵਾਲੇ ਸ਼ਰਧਾਲੂਆਂ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰ ਸਕੇ।
ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਜਨਰਲ ਸਕੱਤਰ ਅਰੁਣ ਖੰਨਾ ਨੇ ਦੱਸਿਆ ਕਿ ਮੰਦਰ ਕਮੇਟੀ ਦੇ ਕਿਸੇ ਵੀ ਤਰ੍ਹਾਂ ਦੀ ਧਮਕੀ ਭਰੀ ਈਮੇਲ ਜਾਂ ਚਿੱਠੀ ਨਹੀਂ ਆਈ ਹੈ, ਜੇਕਰ ਪੰਜਾਬ ਸਰਕਾਰ ਨੂੰ ਖੁਫੀਆਂ ਏਜੰਸੀਆਂ ਤੋਂ ਕੋਈ ਸੂਚਨਾ ਪ੍ਰਾਪਤ ਹੋਈ ਹੈ ਤਾਂ ਮੰਦਰਾਂ ਦੀ ਸੁਰੱਖਿਆ ਵਧਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਿਸ ਹਾਲਾਤਾਂ ਨੂੰ ਪਿਛਲੇ ਲੰਮੇਂ ਸਮੇਂ ਪਹਿਲਾ ਲੋਕ ਝੇਲ ਚੁੱਕੇ ਹਨ, ਉਹ ਹਾਲਾਤ ਦੁਆਰਾ ਨਾ ਬਣਨ ਦਿੱਤੇ ਜਾਣ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਜਾਣ ਤਾਂ ਜੋ ਕੋਈ ਵੀ ਘਟਨਾ ਨਾ ਹੋ ਸਕੇ।