- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਾਲਤ ਨੇ ਕੋਹਲੀ ਦੀ ਰੈਗੂਲਰ ਜਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਐਡੀਸ਼ਨਲ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਕੋਹਲੀ ਦੀ ਜਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ’ਚ ਚਾਰਟਰਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਅੰਮ੍ਰਿਤਸਰ ਦੀ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕੋਹਲੀ ਦੀ ਰੈਗੂਲਰ ਜਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਐਡੀਸ਼ਨਲ ਸੈਸ਼ਨ ਜੱਜ ਪਰਿੰਦਰ ਸਿੰਘ ਦੀ ਅਦਾਲਤ ਨੇ ਕੋਹਲੀ ਦੀ ਜਮਾਨਤ ਅਰਜ਼ੀ ’ਤੇ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ। ਸੂਤਰਾਂ ਮੁਤਾਬਕ ਜ਼ਮਾਨਤ ਦੀ ਕਾਰਵਾਈ ਪੂਰੀ ਹੋਣ ਕੋਹਲੀ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਕੋਹਲੀ ਨੂੰ ਪਹਿਲੀ ਜਨਵਰੀ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ।