- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਅਮਰਜੀਤ ਸਿੰਘ ਚਾਵਲਾ ਨੇ ਜਬਰ ਜਨਾਹ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਨੇ ਅਸਤੀਫਾ ਦੇ ਦਿੱਤਾ ਹੈ। ਇਹ ਅਸਤੀਫਾ ਅਮਰਜੀਤ ਸਿੰਘ ਚਾਵਲਾ ਨੇ ਜਬਰ ਜਨਾਹ ਦੇ ਮਾਮਲੇ ਵਿਚ ਘਿਰਨ ਤੋਂ ਬਾਅਦ ਦਿੱਤਾ ਹੈ।
ਅਦਾਲਤ ਵਿੱਚ ਚੱਲ ਰਹੇ ਕੇਸ ਵਿੱਚ ਜਬਰ ਜਨਾਹ ਮਾਮਲੇ ਦੀ ਪੀੜਤ ਨੇ ਚਾਵਲਾ ਵਿਰੁੱਧ ਕੇਸ ਦਰਜ ਕਰਕੇ ਇਨਸਾਫ ਲਈ ਗੁਹਾਰ ਲਗਾਈ ਸੀ। ਜਿਸ ਤੋਂ ਬਾਅਦ ਅਦਾਲਤ ਦੇ ਹੁਕਮਾਂ ‘ਤੇ ਅਮਰਜੀਤ ਸਿੰਘ ਚਾਵਲਾ ਉਪਰ ਕੇਸ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।