ਅੰਮ੍ਰਿਤਸਰ ’ਚ ਪੁਲਿਸ ਨੂੰ ਵੱਡੀ ਕਾਮਯਾਬੀ, 15 ਪਿਸਤੌਲ ਤੇ 15 ਕਾਰਤੂਸਾਂ ਸਮੇਤ 8 ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਗਿਰੋਹ ਦੇ ਅੱਠ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ’ਚੋਂ 15 ਪਿਸਤੌਲ, ਮੈਗਜ਼ੀਨ ਤੇ ਕਾਰਤੂਸਾਂ ਸਮੇਤ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ।
Publish Date: Wed, 07 Oct 2026 04:48 PM (IST)
Updated Date: Wed, 07 Oct 2026 04:53 PM (IST)
ਜਾਗਰਣ ਸੰਵਾਦਦਾਤਾ, ਅੰਮ੍ਰਿਤਸਰ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦੇ ਅੱਠ ਮੈਂਬਰਾਂ ਨੂੰ ਵੱਖ-ਵੱਖ ਮਾਮਲਿਆਂ ’ਚ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮਾਂ ਦੇ ਕਬਜ਼ੇ ’ਚੋਂ 15 ਪਿਸਤੌਲ, 15 ਮੈਗਜ਼ੀਨ, 15 ਕਾਰਤੂਸ ਤੇ ਦੋ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਕੇਸ ਦਰਜ ਕਰ ਲਏ ਗਏ ਹਨ। CP ਹਰਮਨਬੀਰ ਸਿੰਘ ਗਿੱਲ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਗੌਤਮ, ਮਨਵੀਰ ਸਿੰਘ, ਜਸਕਰਨਦੀਪ ਸਿੰਘ, ਸਤਨਾਮ ਸਿੰਘ, ਭੱਲਾ ਸਿੰਘ, ਸਿਮਰਨਜੀਤ ਸਿੰਘ, ਅਭੀ ਉਰਫ਼ ਬਾਬਾ ਤੇ ਇੱਕ ਨਾਬਾਲਗ ਵਜੋਂ ਦੱਸੀ ਹੈ।
CP ਨੇ ਦੱਸਿਆ ਕਿ ਉਕਤ ਮੁਲਜ਼ਮਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਤੇ ਡਰੋਨ ਰਾਹੀਂ ਵੱਖ-ਵੱਖ ਥਾਵਾਂ ’ਤੇ ਮੁਲਜ਼ਮਾਂ ਨੇ ਹਥਿਆਰਾਂ ਦੀਆਂ ਖੇਪਾਂ ਪਹੁੰਚਵਾਈਆਂ ਸਨ।
ਹੁਣ ਇਹ ਸਾਰੇ ਮੁਲਜ਼ਮ ਵੱਖ-ਵੱਖ ਥਾਵਾਂ ’ਤੇ ਹਥਿਆਰ ਲੁਕਾਉਣ ਲਈ ਜਾ ਰਹੇ ਸਨ। ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ।