ਮਜੀਠੀਆ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ, ਔਖੇ ਸਮੇਂ 'ਚ ਸਾਥ ਦੇਣ ਲਈ ਕੀਤਾ ਧੰਨਵਾਦ
ਇਸ ਦੌਰਾਨ ਮਜੀਠੀਆ ਨੇ ਬਾਬਾ ਗੁਰਿੰਦਰ ਸਿੰਘ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਨਾਭਾ ਜੇਲ੍ਹ ਵਿਚ ਉਨ੍ਹਾਂ ਨਾਲ ਮੁਲਾਕਾਤ ਕਰਨ ਅਤੇ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਮੌਜੂਦ ਸਨ।
Publish Date: Wed, 11 Feb 2026 03:23 PM (IST)
Updated Date: Wed, 11 Feb 2026 03:26 PM (IST)
ਅੰਮ੍ਰਿਤਪਾਲ ਸਿੰਘ ਪੰਜਾਬੀ ਜਾਗਰਣ ਅੰਮ੍ਰਿਤਸਰ : ਬਿਕਰਮ ਸਿੰਘ ਮਜੀਠੀਆ ਮੰਗਲਵਾਰ ਦੇਰ ਸ਼ਾਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ ਸਨ। ਸ਼ਾਮ 5 ਵਜੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ ਜਿਸ ਦੀਆਂ ਤਸਵੀਰਾਂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਅਕਾਊਂਟ ਤੇ ਸਾਂਝੀਆਂ ਕੀਤੀਆਂ ਹਨ। ਇਸ ਦੌਰਾਨ ਮਜੀਠੀਆ ਨੇ ਬਾਬਾ ਗੁਰਿੰਦਰ ਸਿੰਘ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਨਾਭਾ ਜੇਲ੍ਹ ਵਿਚ ਉਨ੍ਹਾਂ ਨਾਲ ਮੁਲਾਕਾਤ ਕਰਨ ਅਤੇ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਮੌਜੂਦ ਸਨ।