- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਇਸ ਪੂਰੇ ਘਟਨਾਕ੍ਰਮ ਦੀ CBI ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇੱਕ ਇਮਾਨਦਾਰ ਅਫ਼ਸਰ ਨੂੰ ਮਰਨ ਲਈ ਮਜਬੂਰ ਕੀਤਾ ਗਿਆ ਹੈ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ ਹਨ। ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਜੀਠੀਆ ਨੇ ਇਸ ਪੂਰੇ ਘਟਨਾਕ੍ਰਮ ਦੀ CBI ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਇੱਕ ਇਮਾਨਦਾਰ ਅਫ਼ਸਰ ਨੂੰ ਮਰਨ ਲਈ ਮਜਬੂਰ ਕੀਤਾ ਗਿਆ ਹੈ।
👉 This is proof that Minister @Laljitbhullar wanted to secure tenders in the name of his father, Sukhdev Singh Bhullar.
👉 This is just one proof; Laljit Bhullar has taken several such tenders and intended to take many more.
👉 Due to this, Dr. Gagandeep Singh Randhawa was… pic.twitter.com/IelPmsJOiK
— Bikram Singh Majithia (@bsmajithia) March 21, 2026
"ਟੈਂਡਰ ਲਈ ਲਈ ਅਫ਼ਸਰ ਦੀ ਜਾਨ"
ਮਜੀਠੀਆ ਨੇ ਖੁਲਾਸਾ ਕੀਤਾ ਕਿ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਸਾਥੀ ਮਹਿਜ਼ ਇੱਕ ਟੈਂਡਰ ਹਾਸਲ ਕਰਨ ਲਈ ਗਗਨ ਰੰਧਾਵਾ 'ਤੇ ਲਗਾਤਾਰ ਦਬਾਅ ਬਣਾ ਰਹੇ ਸਨ। ਜਦੋਂ ਅਫ਼ਸਰ ਨੇ ਅਸਮਰਥਤਾ ਜਤਾਈ, ਤਾਂ ਮੰਤਰੀ ਨੇ ਰੰਧਾਵਾ ਅਤੇ ਉਨ੍ਹਾਂ ਦੀ ਬੇਟੀ ਸਮੇਤ ਪੂਰੇ ਪਰਿਵਾਰ ਨੂੰ ਗੈਂਗਸਟਰਾਂ ਹੱਥੋਂ ਮਰਵਾਉਣ ਦੀਆਂ ਧਮਕੀਆਂ ਦਿੱਤੀਆਂ। ਮਜੀਠੀਆ ਅਨੁਸਾਰ, ਮੰਤਰੀ ਨੇ ਅਫ਼ਸਰ ਦੀ ਕੁੱਟਮਾਰ ਕਰਕੇ ਇੱਕ ਇਤਰਾਜ਼ਯੋਗ ਵੀਡੀਓ ਵੀ ਬਣਾਈ ਸੀ ਤਾਂ ਜੋ ਉਸ ਨੂੰ ਬਲੈਕਮੇਲ ਕੀਤਾ ਜਾ ਸਕੇ।
ਸਰਕਾਰ 'ਤੇ 'ਕਵਰ ਆਪਰੇਸ਼ਨ' ਦੇ ਦੋਸ਼
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ:
ਮੰਤਰੀ ਨੂੰ ਬਚਾਉਣ ਦੀ ਕੋਸ਼ਿਸ਼: ਸਰਕਾਰ ਨੇ ਅਸਤੀਫ਼ਾ ਲੈ ਕੇ ਮਹਿਜ਼ ਡਰਾਮੇਬਾਜ਼ੀ ਕੀਤੀ ਹੈ, ਜਦਕਿ ਪੰਜਾਬ ਪੁਲਿਸ ਰਾਹੀਂ ਪਰਿਵਾਰ 'ਤੇ ਰਾਜ਼ੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ।
302 ਦਾ ਪਰਚਾ ਦਰਜ ਹੋਵੇ: ਮਜੀਠੀਆ ਨੇ ਮੰਗ ਕੀਤੀ ਕਿ ਮੰਤਰੀ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕਤਲ (ਧਾਰਾ 302) ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।
ਨਿਰਪੱਖ ਪੋਸਟਮਾਰਟਮ: ਮ੍ਰਿਤਕ ਦਾ ਪੋਸਟਮਾਰਟਮ ਪੰਜਾਬ ਤੋਂ ਬਾਹਰ PGI ਜਾਂ AIIMS ਦੇ ਡਾਕਟਰਾਂ ਦੇ ਬੋਰਡ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ ਤਾਂ ਜੋ ਤੱਥਾਂ ਨਾਲ ਛੇੜਛਾੜ ਨਾ ਹੋ ਸਕੇ।
ਪੀੜਤ ਪਰਿਵਾਰ ਨਾਲ ਮੁਲਾਕਾਤ
ਮਜੀਠੀਆ ਨੇ ਅੱਜ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਇਨਸਾਫ਼ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਵਿਭਾਗ ਦੇ ਹੋਰ ਅਫ਼ਸਰਾਂ ਅਤੇ ਮੁਲਾਜ਼ਮ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਧੱਕੇਸ਼ਾਹੀ ਖ਼ਿਲਾਫ਼ ਇੱਕਜੁੱਟ ਹੋ ਕੇ ਆਵਾਜ਼ ਉਠਾਉਣ।